ਸੁਖਬੀਰ ਬਾਦਲ ਵੱਲੋਂ ਚੰਡੀਗੜ੍ਹ ਮਿਊਂਸਪਲ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ

Saturday, Nov 27, 2021 - 05:43 PM (IST)

ਸੁਖਬੀਰ ਬਾਦਲ ਵੱਲੋਂ ਚੰਡੀਗੜ੍ਹ ਮਿਊਂਸਪਲ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ. ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਹ ਦੀ ਹੋਣ ਜਾ ਰਹੀ ਚੋਣ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਸੂਚੀ ਜਾਰੀ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰ 8 ਤੋਂ ਹਰਦੀਪ ਸਿੰਘ ਸੱਜਣ, ਵਾਰਡ ਨੰ 22 ਤੋਂ ਰੀਮਾ ਮਹਾਜਨ, ਵਾਰਡ ਨੰ 24 ਤੋਂ ਜਗਤਾਰ ਸਿੰਘ ਪੱਪੀ ਅਤੇ ਵਾਰਡ ਨੰ 33 ਤੋਂ ਅਤੁਲ ਸ਼ਰਮਾ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਨੇ ਹੁਣ ਤੱਕ 13 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਡਾ. ਚੀਮਾ ਨੇ ਦੱਸਿਆ ਕਿ ਬਾਕੀ ਰਹਿੰਦੇ ਉਮੀਦਵਾਰਾਂ ਦੀ ਸੂਚੀ ਵੀ ਇਕ ਦੋ ਦਿਨਾਂ ਵਿਚ ਜਾਰੀ ਕਰ ਦਿੱਤੀ ਜਾਵੇਗੀ।


author

Gurminder Singh

Content Editor

Related News