ਕੈਪਟਨ, ਖਹਿਰਾ, ਰਣਜੀਤ ਸਿੰਘ ਤੇ ਮੁਤਵਾਜ਼ੀ ਜਥੇਦਾਰਾਂ ਨੇ ਬਣਾਈ ਬੇਅਦਬੀ ਦੀ ਰਿਪੋਰਟ : ਸੁਖਬੀਰ

Monday, Aug 27, 2018 - 07:11 PM (IST)

ਕੈਪਟਨ, ਖਹਿਰਾ, ਰਣਜੀਤ ਸਿੰਘ ਤੇ ਮੁਤਵਾਜ਼ੀ ਜਥੇਦਾਰਾਂ ਨੇ ਬਣਾਈ ਬੇਅਦਬੀ ਦੀ ਰਿਪੋਰਟ : ਸੁਖਬੀਰ

ਚੰਡੀਗੜ੍ਹ : ਸਾਬਕਾ ਉੁਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੇਅਦਬੀ ਤੇ ਬਰਗਾੜੀ ਕਾਂਡ 'ਤੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਤੇ ਵੱਡਾ ਖੁਲਾਸਾ ਕੀਤਾ ਹੈ। ਸੁਖਬੀਰ ਨੇ ਕਿਹਾ ਕਿ ਇਹ ਰਿਪੋਰਟ ਅਖੌਤੀ ਜਥੇਦਾਰ, ਸੁਖਪਾਲ ਖਹਿਰਾ, ਸਾਬਕਾ ਜਸਟਿਸ ਰਣਜੀਤ ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਲ ਕੇ ਰਚੀ ਗਈ ਸਾਜ਼ਿਸ਼ ਦੇ ਤਹਿਤ ਤਿਆਰ ਕੀਤੀ ਗਈ ਹੈ। ਸੁਖਬੀਰ ਨੇ ਕਿਹਾ ਕਿ ਮੁੱਲਾਂਪੁਰ 'ਚ ਮੌਜੂਦ ਸਿੱਧੂ ਫਾਰਮ ਵਿਚ ਕਾਂਗਰਸੀਆਂ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ। ਸੁਖਬੀਰ ਨੇ ਕਿਹਾ ਕਿ ਬੀਤੀ ਰਾਤ ਸੁੱਖੀ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਅਖੌਤੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਹੋਈ ਸੀ। ਇਸ ਤੋਂ ਪਹਿਲਾਂ ਇਸ ਰਿਪੋਰਟ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਅਤੇ ਖਹਿਰਾ ਦੀ ਮੀਟਿੰਗ ਹੋਈ ਸੀ। 
ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਸ਼ ਵਿਰੋਧੀ ਤਾਕਤਾਂ ਦਾ ਸਮਰਥਨ ਕਰ ਰਹੇ ਹਨ, ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸੁਖਬੀਰ ਨੇ ਕਿਹਾ ਕਿ ਮੁਤਵਾਜ਼ੀ ਜਥੇਦਾਰਾਂ ਦਾ ਕਾਂਗਰਸ ਨਾਲ ਗਠਜੋੜ ਹੋ ਚੁੱਕਾ ਹੈ ਅਤੇ ਇਨ੍ਹਾਂ ਵਲੋਂ ਜਾਣ-ਬੁੱਝ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।


Related News