ਹੁਣ ਕਾਂਗਰਸੀਆਂ ਨੇ ਸੁਖਬੀਰ ਬਾਦਲ ਦੇ ਪੋਸਟਰਾਂ ''ਤੇ ਮਲੀ ਕਾਲਖ

Tuesday, Dec 25, 2018 - 07:26 PM (IST)

ਲੁਧਿਆਣਾ : ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਮਲਣ ਤੋਂ ਬਾਅਦ ਕਾਂਗਰਸੀ ਵਰਕਰਾਂ ਵਲੋਂ ਵੀ ਸੁਖਬੀਰ ਬਾਦਲ ਦੇ ਪੋਸਟਰਾਂ 'ਤੇ ਕਾਲਖ ਮਲ ਕੇ ਵਿਰੋਧ ਜ਼ਾਹਰ ਕੀਤੀ ਗਿਆ। ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਬੇਅਦਬੀ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਹੈ, ਇਸ ਲਈ ਅਕਾਲੀ ਆਗੂਆਂ ਨੂੰ ਸੁਖਬੀਰ ਬਾਦਲ ਦਾ ਮੂੰਹ ਕਰਨਾ ਚਾਹੀਦਾ ਹੈ। ਇਸ ਦੇ ਨਾਲ ਕਾਂਗਰਸੀਆਂ ਨੇ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਮਲਣ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਸਖਤ ਸਜ਼ਾ ਨਾ ਦਿੱਤੀ ਗਈ ਤਾਂ ਕਾਂਗਰਸ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰੇਗੀ। 
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿਚ ਸਥਿਤ ਪੁੱਲ ਨੇੜੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਕਾਲਖ ਮਲ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਲੁਧਿਆਣਾ ਦੇ ਸਾਂਸਦ ਰਵਨੀਤ ਬਿੱਟੂ ਵਲੋਂ ਵੀ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਇਸ ਕਾਲਖ ਨੂੰ ਦੁੱਧ ਨਾਲ ਸਾਫ ਕੀਤਾ ਗਿਆ।


Gurminder Singh

Content Editor

Related News