ਦਿਆਲ ਸਿੰਘ ਮਜੀਠੀਆ ਕਾਲਜ ਦਾ ਮਾਮਲਾ, ਸੁਖਬੀਰ ਨੇ ਠੋਕੀ ਆਪਣੀ ਪਿੱਠ

12/20/2017 7:19:57 PM

ਚੰਡੀਗੜ੍ਹ : ਮਨੁੱਖੀ ਸਰੋਤ ਵਿਕਾਸ ਮੰਤਰੀ ਵਲੋਂ ਦਿੱਲੀ ਦੇ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਮ ਨਾ ਬਦਲਣ ਦੇ ਫੈਸਲੇ ਤੋਂ ਬਾਅਦ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਆਪਣੀ ਪਿੱਠ ਠੋਕੀ ਹੈ। ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਵਲੋਂ ਲਏ ਗਏ ਫੈਸਲੇ ਲਈ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਦਾ ਧੰਨਵਾਦ ਕੀਤਾ ਹੈ। ਸੁਖਬੀਰ ਨੇ ਕਿਹਾ ਕਿ ਦਿਆਲ ਸਿੰਘ ਸਾਡੇ ਹੀਰੋ ਹਨ ਅਤੇ ਅਜਿਹੀਆਂ ਸ਼ਖਸੀਅਤਾਂ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸੀ ਕਿ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦਾ ਫੈਸਲਾ ਸਰਕਾਰ ਦਾ ਫੈਸਲਾ ਨਹੀਂ ਹੈ ਅਤੇ ਇਸ 'ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਜਾਵਡੇਕਰ ਨੇ ਇਹ ਗੱਲ ਸਿਫਰ ਕਾਲ 'ਚ ਉਦੋਂ ਕਹੀ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਨਰੇਸ਼ ਗੁਜਰਾਲ ਨੇ ਇਹ ਮੁੱਦਾ ਚੁੱਕਿਆ ਸੀ।