ਸੁਖਬੀਰ ਬਾਦਲ ਦੀ ਪੰਥ ਤੋਂ ਮੁਆਫ਼ੀ ’ਤੇ ਦੇਖੋ ਕੀ ਬੋਲੇ ਬਿਜਲੀ ਮੰਤਰੀ ਹਰਭਜਨ ਸਿੰਘ

Sunday, Dec 17, 2023 - 06:31 PM (IST)

ਜਲੰਧਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਆਖਿਆ ਹੈ ਕਿ ਸੁਖਬੀਰ ਬਾਦਲ ਵਲੋਂ ਮੰਗੀ ਗਈ ਮੁਆਫੀ ਮਹਿਜ਼ ਸਿਆਸਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵ ਉੱਚ ਹੈ। ਰਹੀ ਗੱਲ ਮੁਆਫ਼ੀ ਦੀ, ਸੁਖਬੀਰ ਬਾਦਲ ਸਿਰਫ ਸਿਆਸਤ ਕਰ ਰਹੇ ਹਨ। ਉਹ ਸੋਚ ਰਹੇ ਹਨ ਕਿ ਕਿਸੇ ਵੀ ਤਰ੍ਹਾਂ ਉਨ੍ਹਾਂ ਨੂੰ ਦੋਬਾਰਾ ਮੌਕਾ ਮਿਲ ਜਾਵੇ। ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਮਝਦਾਰ ਹਨ। ਪੰਜਾਬ ਦੇ ਲੋਕਾਂ ਨੇ 2022 ਵਿਚ ਬਹੁਤ ਸੂਝ-ਬੂਝ ਨਾਲ ਆਪਣੇ ਵੋਟ ਦਾ ਇਸਤੇਮਾਲ ਕੀਤਾ ਸੀ। ਪੰਜਾਬੀ ਬਹਾਦਰ ਹੋਣ ਦੇ ਨਾਲ-ਨਾਲ ਹੁਣ ਸਮਝਦਾਰ ਵਜੋਂ ਵੀ ਜਾਣੇ ਜਾਣਗੇ। 

ਇਹ ਵੀ ਪੜ੍ਹੋ : ਮੋਹਾਲੀ, ਪਟਿਆਲਾ ਤੋਂ ਬਾਅਦ ਹੁਣ ਮੋਗਾ ’ਚ ਪੁਲਸ ਵੱਲੋਂ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ

ਇਸ ਦੌਰਾਨ ਵਿਰੋਧੀਆਂ ਵਲੋਂ ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾਣ ਸੰਬੰਧੀ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਕੰਮ ਦੋਸ਼ ਲਗਾਉਣਾ ਹੈ। ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕੀ ਸੀ, ਉਸੇ ਦਿਨ ਕਿਹਾ ਸੀ ਕਿ ਜ਼ੀਰੋ ਟੋਲਰੈਂਸ ਨੀਤੀ ’ਤੇ ਕੰਮ ਕੀਤਾ ਜਾਵੇਗਾ। ਉਸ ਦਿਨ ਤੋਂ ਕਈ ਅਧਿਕਾਰੀ, ਕਈ ਵਿਧਾਇਕ, ਸਾਬਕਾ ਵਿਧਾਇਕ ਫੜੇ ਗਏ ਹਨ। ਜਿਨ੍ਹਾਂ ਦੇ ਕੇਸ ਚੱਲ ਰਹੇ। ਰੋਜ਼ਾਨਾ ਰਿਸ਼ਵਤ ਮਾਮਲੇ ਵਿਚ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਮੁੱਖ ਮੰਤਰੀ ਖੁਦ ਕਾਰਵਾਈ ਕਰ ਰਹੇ ਹਨ। ਇੰਨੇ ਘੱਟ ਸਮੇਂ ਵਿਚ ਭ੍ਰਿਸ਼ਟਾਚਾਰ ’ਤੇ ਨੱਥ ਪਾਉਣੀ ਸੌਖਾ ਨਹੀਂ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News