ਮਾਨਸੂਨ ਇਜਲਾਸ ''ਚ ਹਿੱਸਾ ਲੈਣ ਤੋਂ ਪਹਿਲਾਂ ''ਆਪ'' ਦੀ ਸੁਖਬੀਰ ਤੇ ਹਰਸਿਮਰਤ ਨੂੰ ਚੁਣੌਤੀ
Wednesday, Sep 09, 2020 - 06:18 PM (IST)
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। 'ਆਪ' ਨੇਤਾਵਾਂ ਦਾ ਕਹਿਣਾ ਹੈ ਕਿ ਇਜਲਾਸ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪੰਜਾਬ ਦੀ ਜਨਤਾ ਅਤੇ ਦੁਨੀਆ ਭਰ ਵਿਚ ਵੱਸਦੇ ਪੰਜਾਬੀਆਂ ਨੂੰ ਸਪੱਸ਼ਟ ਕਰਨ ਕਿ ਕੇਂਦਰੀ ਖੇਤੀ ਆਰਡੀਨੈਂਸਾਂ, ਕੇਂਦਰੀ ਬਿਜਲੀ ਸੁਧਾਰ ਸੋਧ ਬਿੱਲ-2020 ਅਤੇ ਕੇਂਦਰ ਸਰਕਾਰ ਵਲੋਂ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਗਏ ਮਤਰੇਏ ਸਲੂਕ ਬਾਰੇ ਉਨ੍ਹਾਂ (ਬਾਦਲ ਜੋੜੀ) ਦਾ ਕੀ ਸਟੈਂਡ ਹੋਵੇਗਾ?
ਇਹ ਵੀ ਪੜ੍ਹੋ : ਬਠਿੰਡਾ ਦੇ ਪਿੰਡ ਵਿਰਕ ਕਲਾਂ ਦੇ ਸਰਪੰਚ ਦਾ ਤੁਗਲਕੀ ਫਰਮਾਨ, ਸੁਣ ਰਹਿ ਜਾਓਗੇ ਹੈਰਾਨ
ਪਾਰਟੀ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਮਾਸਟਰ ਬਲਦੇਵ ਸਿੰਘ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਬਾਦਲਾਂ ਨੂੰ ਉਕਤ ਤਿੰਨੇ ਮਹੱਤਵਪੂਰਨ ਤੇ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਵਿਰੋਧੀ ਫ਼ੈਸਲੇ ਹਨ, ਜਿਨ੍ਹਾਂ ਦਾ ਸੰਸਦ ਵਿਚ ਵਿਰੋਧ ਕਰਨਾ ਲੋਕ ਸਭਾ ਅਤੇ ਰਾਜ ਸਭਾ ਵਿਚ ਸਾਰੇ ਪੰਜਾਬੀ ਸੰਸਦ ਮੈਂਬਰਾਂ ਦਾ ਫ਼ਰਜ਼ ਹੈ।
ਇਹ ਵੀ ਪੜ੍ਹੋ : ਲੁਟੇਰਿਆਂ ਨੂੰ ਦਿਨੇ ਤਾਰੇ ਦਿਖਾਉਣ ਵਾਲੀ ਜਲੰਧਰ ਦੀ ਕੁਸਮ ਲਈ ਸਿਮਰਜੀਤ ਬੈਂਸ ਦਾ ਵੱਡਾ ਐਲਾਨ
'ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੇ ਭਵਿੱਖ ਅਤੇ ਮਾਨ-ਸਨਮਾਨ ਨਾਲ ਜੁੜੇ ਇਨ੍ਹਾਂ ਭਖਵੇਂ ਮੁੱਦਿਆਂ 'ਤੇ ਹਰੇਕ ਪੰਜਾਬੀ ਸੰਸਦ ਮੈਂਬਰ ਦੀ ਪਰਖ ਦੀ ਘੜੀ ਹੋਵੇਗੀ ਕਿ ਉਹ ਪੰਜਾਬ ਅਤੇ ਪੰਜਾਬੀਅਤ ਦੇ ਹੱਕ ਵਿਚ ਭੁਗਤਦਾ ਹੈ ਜਾਂ ਫਿਰ ਕੇਂਦਰ ਸਰਕਾਰ ਦੇ ਇਨ੍ਹਾਂ ਮਾਰੂ ਅਤੇ ਤਾਨਾਸ਼ਾਹੀ ਫ਼ੈਸਲਿਆਂ ਦੇ ਹੱਕ ਵਿਚ ਵੋਟ ਪਾਉਂਦਾ ਹੈ।
ਇਹ ਵੀ ਪੜ੍ਹੋ : ਧੀ ਦੇ ਪ੍ਰੇਮ ਵਿਆਹ ਤੋਂ ਖਫ਼ਾ ਹੋ ਆਪੇ ਤੋਂ ਬਾਹਰ ਹੋਇਆ ਪਰਿਵਾਰ, ਨਵ-ਵਿਆਹੇ ਜੋੜੇ ਨਾਲ ਕਰ ਦਿੱਤੀ ਵੱਡੀ ਵਾਰਦਾਤ
'ਆਪ' ਵਿਧਾਇਕਾਂ ਨੇ ਸਾਰੇ ਪੰਜਾਬੀ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜਮਹੂਰੀਅਤ ਅਤੇ ਸੰਘੀ ਢਾਂਚੇ ਦੀ ਮਜ਼ਬੂਤੀ ਅਤੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਲਈ ਪਾਰਟੀ ਪੱਧਰਾਂ ਤੋਂ ਉੱਤੇ ਉਠ ਕੇ ਜਿੱਥੇ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਬਿੱਲ ਦਾ ਸਦਨ ਦੇ ਅੰਦਰ ਅਤੇ ਬਾਹਰ ਤਿੱਖਾ ਵਿਰੋਧ ਕਰਨ, ਉੱਥੇ ਜੰਮੂ-ਕਸ਼ਮੀਰ ਵਿਚ ਪੰਜਾਬੀ ਦਾ ਸਰਕਾਰੀ ਭਾਸ਼ਾ ਵਜੋਂ ਰੁਤਬਾ ਬਹਾਲ ਕਰਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ।
ਇਹ ਵੀ ਪੜ੍ਹੋ : ਠੱਗੀ ਦਾ ਨਵਾਂ ਪੈਂਤੜਾ, ਪੁਲਸ ਅਫ਼ਸਰ ਵੀ ਹੋਇਆ ਸ਼ਿਕਾਰ, ਹੈਰਾਨ ਕਰ ਦੇਵੇਗੀ ਪੂਰੀ ਘਟਨਾ