ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਸਜ਼ਾ ਭੁਗਤ ਰਹੇ ਸੁਖਬੀਰ ਬਾਦਲ ਨੂੰ ਵੱਡੀ ਰਾਹਤ
Tuesday, Dec 10, 2024 - 01:20 PM (IST)
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ 2019 ਵਿਚ ਫਿਰੋਜ਼ਪੁਰ ਤੋਂ ਉਨ੍ਹਾਂ ਦੇ ਲੋਕ ਸਭਾ ਚੋਣ ਲੜਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਪਟੀਸ਼ਨ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਦਾਇਰ ਕੀਤੀ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ 20 ਸਤੰਬਰ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਦੇ ਹੁਕਮ ਆਉਣੇ ਬਾਕੀ ਸਨ। ਹੁਣ ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰਨ ਦੇ ਹੁਕਮ ਸੁਣਾਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲਣ ਵਾਲੀ ਬੁਲੇਟ ਟਰੇਨ ਦਾ ਰੂਟ ਆਇਆ ਸਾਹਮਣੇ, ਅਸਮਾਨੀ ਪਹੁੰਚਣਗੇ ਜ਼ਮੀਨਾਂ ਦੇ ਭਾਅ
ਕਾਂਗਰਸ ਸਰਕਾਰ ਵਿਚ ਹੋਈ ਸੀ ਪਟੀਸ਼ਨ
ਸੁਖਬੀਰ ਸਿੰਘ ਬਾਦਲ ਨੇ 2019 ਵਿਚ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜੀ ਸੀ। ਉਸ ਸਮੇਂ ਸੂਬੇ ਵਿਚ ਕਾਂਗਰਸ ਸਰਕਾਰ ਸੀ। ਇਸ ਚੋਣ ਵਿਚ ਸੁਖਬੀਰ ਸਿੰਘ ਬਾਦਲ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ ਹਰਾ ਕੇ ਲੋਕ ਸਭਾ ਪਹੁੰਚੇ ਸਨ ਜਦਕਿ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਜਿੱਤੇ ਸਨ। ਇਸ ਤੋਂ ਬਾਅਦ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੇ (ਸੁਖਬੀਰ ਬਾਦਲ) ਆਪਣੇ ਚੋਣ ਖਰਚ ਦਾ ਬਿਊਰਾ ਨਹੀਂ ਦਿੱਤਾ ਹੈ। ਕੋਰਟ ਵਿਚ ਇਸ ਦੀ ਸੁਣਾਵਈ ਚੱਲੀ ਸੀ, ਜਿਸ ਦਾ ਫ਼ੈਸਲਾ ਹੁਣ ਅਦਾਲਤ ਨੇ ਸੁਣਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e