ਸੁਖਬੀਰ ਬਾਦਲ ਦੇ ਨਿਵਾਸ ਸਥਾਨ ਪਹੁੰਚੇ DSGMC ਦੇ ਪ੍ਰਧਾਨ ਮਨਜਿੰਦਰ ਸਿਰਸਾ

Monday, Mar 18, 2019 - 06:11 PM (IST)

ਸੁਖਬੀਰ ਬਾਦਲ ਦੇ ਨਿਵਾਸ ਸਥਾਨ ਪਹੁੰਚੇ DSGMC ਦੇ ਪ੍ਰਧਾਨ ਮਨਜਿੰਦਰ ਸਿਰਸਾ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਆਪਣੀ ਪੂਰੀ ਟੀਮ ਨੂੰ ਨਾਲ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸ਼ੁਕਰਾਨਾ ਕਰਨ ਉਨ੍ਹਾਂ ਦੇ ਨਿਵਾਸ ਸਥਾਨ ਪਹੁੰਚੇ। ਇਸ ਦੌਰਾਨ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੇ ਸਿਰਸਾ ਤੇ ਉਨ੍ਹਾਂ ਨਾਲ ਆਏ ਮੈਂਬਰਾਂ ਨੂੰ ਸਿਰੋਪਾ ਦੇ ਕੇ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੀ. ਐਸ. ਜੀ. ਐਮ. ਸੀ. ਦੇ ਪ੍ਰਧਾਨ ਸਿਰਸਾ ਦੀ ਟੀਮ ਨੂੰ ਅਤੇ ਸਾਰੀ ਸੰਗਤ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੌਮ ਦੀ ਪਾਰਟੀ ਹੈ ਜੋ ਪਿਛਲੇ 98 ਸਾਲ ਪੁਰਾਣੀ ਪਾਰਟੀ ਹੈ ਅਤੇ ਦੁਨੀਆ 'ਚ ਕਿਸੇ ਸਿੱਖ ਭਰਾ-ਭੈਣ ਨੂੰ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਅਕਾਲੀ ਦਲ ਉਨ੍ਹਾਂ ਦੀ ਲੜਾਈ ਲੜਦਾ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਨੂੰ ਮਿਹਨਤ ਕਰਨ ਹੋਵੇਗੀ ਅਤੇ ਸੰਗਤ ਨੂੰ ਨਾਲ ਲੈ ਕੇ ਕੰਮ ਕਰਨਾ ਹੋਵੇਗਾ। ਉਮੀਦ ਕਰਦੇ ਹਾਂ ਕਿ 2 ਸਾਲ ਦਾ ਕਾਰਜਕਾਲ ਮਿਸਾਲ ਬਣੇਗਾ। ਉਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਬਚੀ ਲੋਕਸਭਾ ਦੀਆਂ ਸੀਟਾਂ 'ਤੇ ਜ਼ਲਦ ਹੀ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾਣਗੇ।


Related News