ਨਾਭਾ ਜੇਲ੍ਹ ''ਚ ਸੁਖਬੀਰ ਬਾਦਲ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ
Friday, Sep 26, 2025 - 04:20 PM (IST)

ਪਟਿਆਲਾ/ਨਾਭਾ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਫੇਰੀ ਤੋਂ ਤੀਜੇ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨਾਭਾ ਜੇਲ੍ਹ ’ਚ 6 ਜੁਲਾਈ ਤੋਂ ਬੰਦ ਹਨ ਅਤੇ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਉਨ੍ਹਾਂ ਨੂੰ ਮਿਲਣ ਜੇਲ੍ਹ ਪਹੁੰਚੇ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਹੜ੍ਹਾਂ ਦੇ ਮੁੱਦੇ 'ਤੇ ਹੰਗਾਮਾ, ਹਰਜੋਤ ਬੈਂਸ ਨੇ ਕਾਂਗਰਸ ਤੇ ਭਾਜਪਾ 'ਤੇ ਬੋਲੇ ਹਮਲੇ
ਮਜੀਠੀਆ ਨਾਲ ਮੁਲਾਕਾਤ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਅਕਾਲੀ ਦਲ ਦੇ ਝੂਠੇ ਪਰਚੇ ਕਰਨਾ ਬੰਦ ਕਰੋ। ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜੇ ਝੂਠੇ ਪਰਚੇ ਮਜੀਠੀਆ 'ਤੇ ਕੀਤੇ ਗਏ ਹਨ ਸਰਕਾਰ ਵੇਖ ਲਵੇ ਹੁਣ ਕੁਝ ਸਮਾਂ ਹੀ ਬਾਕੀ ਰਹਿ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਖ਼ਿਲਾਫ਼ ਲਿਆਂਦਾ ਗਿਆ ਨਿੰਦਾ ਮਤਾ