ਸੁਖਬੀਰ ਨੇ ਨਵਜੋਤ ਸਿੱਧੂ ਨੂੰ ਦੱਸਿਆ ''ਹਊਮਨ ਬੰਬ'', ਕਿਹਾ ਕਾਂਗਰਸ ਨੂੰ ਖ਼ਤਮ ਕਰ ਦੇਣਗੇ

Monday, Feb 14, 2022 - 04:57 PM (IST)

ਸੁਖਬੀਰ ਨੇ ਨਵਜੋਤ ਸਿੱਧੂ ਨੂੰ ਦੱਸਿਆ ''ਹਊਮਨ ਬੰਬ'', ਕਿਹਾ ਕਾਂਗਰਸ ਨੂੰ ਖ਼ਤਮ ਕਰ ਦੇਣਗੇ

ਭਵਾਨੀਗੜ੍ਹ (ਵਿਕਾਸ)- ਭਵਾਨੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਲੈ ਕੇ ਅੱਜ ਵੱਡੀ ਗੱਲ ਆਖ ਦਿੱਤੀ ਹੈ। ਸੁਖਬੀਰ ਬਾਦਲ ਪਹਿਲਾਂ ਹੀ ਨਵਜੋਤ ਸਿੱਧੂ ਨੂੰ 'ਮਿਸ ਗਾਈਡਿਡ ਮਿਜ਼ਾਈਲ' ਕਹਿ ਕੇ ਸੰਬੋਧਨ ਕਰ ਚੁੱਕੇ ਹਨ ਅਤੇ ਹੁਣ ਪ੍ਰਿਯੰਕਾ ਗਾਂਧੀ ਦੀ ਹਾਜ਼ਰੀ 'ਚ ਧੂਰੀ ਰੈਲੀ ਦੌਰਾਨ ਮੰਚ ਤੋਂ ਬੋਲਣ ਤੋਂ ਸਾਫ਼ ਇਨਕਾਰ ਕਰਨ ਦੇ ਸਵਾਲ 'ਤੇ ਉਨ੍ਹਾਂ ਨੇ ਸਿੱਧੂ ਨੂੰ 'ਹਊਮਨ ਬੰਬ' ਕਹਿ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਇੱਕ ਦਿਨ ਕਾਂਗਰਸ ਪਾਰਟੀ ਨੂੰ ਖ਼ਤਮ ਕਰ ਦੇਣਗੇ ਅਤੇ ਕਾਂਗਰਸ ਦੇ ਪੱਲੇ ਕੁਝ ਵੀ ਨਹੀਂ ਰਹੇਗਾ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼

ਸੁਖਬੀਰ ਬਾਦਲ ਅੱਜ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ 'ਚ ਰੱਖੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਲੰਮੇ ਹੱਥੀਂ ਲੈਦਿਆਂ ਕਿਹਾ ਕਿ ਪੰਜਾਬ ਦੇ ਬਾਹਰ ਦੇ ਜੰਮਪਲ ਵਿਅਕਤੀ ਤੋਂ ਪੰਜਾਬ ਦੇ ਲੋਕ ਭਲਾਈ ਦੀ ਆਸ ਨਹੀਂ ਰੱਖ ਸਕਦੇ। ਇਸ ਲਈ ਸੂਬੇ ਦੇ ਲੋਕ ਕੇਜਰੀਵਾਲ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਉਨ੍ਹਾਂ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

ਮੁੱਖ ਮੰਤਰੀ ਚੰਨੀ ਨੂੰ ਲੈ ਕੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਚੰਨੀ ਦੀ ਹੁਣ ਖੇਡ ਖ਼ਤਮ ਹੋ ਚੁੱਕੀ ਹੈ। ਇਸ ਵਾਰ ਦੀਆਂ ਚੋਣਾਂ ’ਚ ਮੁੱਖ ਮੰਤਰੀ ਚੰਨੀ ਨੂੰ ਆਪਣੀਆਂ ਦੋਵੇਂ ਸੀਟਾਂ 'ਤੇ ਹਾਰ ਦਾ ਸਾਹਮਣਾ ਕਰਕੇ ਵੱਡੀ ਨਾਮੋਸ਼ੀ ਝੱਲਣੀ ਪਵੇਗੀ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)


author

rajwinder kaur

Content Editor

Related News