ਨਵਜੋਤ ਸਿੱਧੂ ਦੇ ਅਸਤੀਫੇ ਨੂੰ ਸੁਖਬੀਰ ਨੇ ਦੱਸਿਆ ਡਰਾਮਾ

Sunday, Jul 14, 2019 - 05:40 PM (IST)

ਨਵਜੋਤ ਸਿੱਧੂ ਦੇ ਅਸਤੀਫੇ ਨੂੰ ਸੁਖਬੀਰ ਨੇ ਦੱਸਿਆ ਡਰਾਮਾ

ਫਿਰੋਜ਼ਪੁਰ (ਨਾਗਪਾਲ)  - ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ 'ਤੇ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਸਿੱਧੂ ਦੇ ਅਸਤੀਫੇ ਨੂੰ ਮਹਿਜ਼ ਡਰਾਮਾ ਦੱਸਦੇ ਹੋਏ ਸੁਖਬੀਰ ਨੇ ਕਿਹਾ ਕਿ ਸਿੱਧੂ ਨੂੰ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਨਹੀਂ ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਇਹ ਸੋਚ ਕੇ ਰਾਹੁਲ ਗਾਂਧੀ ਨੂੰ ਅਸਤੀਫਾ ਦਿੱਤਾ ਹੈ ਤਾਂ ਕਿ ਉਹ ਉਸ ਦੇ ਟੈਬਲ 'ਤੇ ਪਿਆ ਰਹੇ ਅਤੇ ਉਹ ਆਪ ਸਰਕਾਰੀ ਸਹੂਲਤਾਂ ਦਾ ਆਨੰਦ ਮਾਣਦੇ ਰਹਿਣ। ਦੱਸ ਦੇਈਏ ਕਿ ਜਲਾਲਾਬਾਦ 'ਚ ਹੋਣ ਜਾ ਰਹੀਆਂ ਜ਼ਿਮਣੀ ਚੋਣਾਂ ਨੂੰ ਲੈ ਕੇ ਜਿਥੇ ਸਿਆਸਤ ਗਰਮਾ ਰਹੀ ਹੈ, ਉਥੇ ਹੀ ਫਿਰੋਜ਼ਪੁਰ ਦੇ ਸਾਂਸਦ ਸੁਖਬੀਰ ਬਾਦਲ ਵਲੋਂ ਪੰਜਾਬ ਦੀ ਸੱਤਾ 'ਚ ਆਉਣ 'ਤੇ ਲੋਕਾਂ ਨੂੰ ਪੱਕੇ ਮਕਾਨ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ। 

ਜਲਾਲਾਬਾਦ 'ਚ ਦੌਰੇ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਸੱਤਾ 'ਚ ਆਉਂਦੇ ਸਾਰ ਬਾਦਲ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਆਉਂਦੇ ਸਾਰ ਹੀ ਬੰਦ ਕੀਤੀਆਂ ਇਹ ਸਾਰੀਆਂ ਸਕੀਮਾਂ ਪਹਿਲ ਦੇ ਆਧਾਰ 'ਤੇ ਮੁੜ ਚਾਲੂ ਕਰ ਦਿੱਤੀਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਨੇ ਆਪਣੇ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਦੀ ਸਰਕਾਰ ਆਉਣ 'ਤੇ ਪੱਕੇ ਮਕਾਨ ਬਣਾ ਕੇ ਦੇਣ ਦਾ ਵਾਅਦਾ ਵੀ ਕੀਤਾ ਗਿਆ ਹੈ। ਕਰਤਾਰਪੁਰ ਲਾਂਘੇ ਦੇ ਸਬੰਧ 'ਚ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਉਹ ਪਾਕਿ ਤੋਂ ਉਮੀਦ ਰੱਖਣਗੇ ਕਿ ਉਹ ਇਸ ਕੰਮ 'ਚ ਕੋਈ ਅੜਚਣ ਪੈਦਾ ਨਾ ਕਰੇ।


author

rajwinder kaur

Content Editor

Related News