ਸੁਖਬੀਰ ਬਾਦਲ ਨੇ ਹੋਮੀ ਭਾਬਾ ਕੈਂਸਰ ਇੰਸਟੀਚਿਊਟ ਦੇਸ਼ ਨੂੰ ਸਮਰਪਿਤ ਕਰਨ ’ਤੇ PM ਮੋਦੀ ਦਾ ਕੀਤਾ ਧੰਨਵਾਦ

08/24/2022 5:02:39 PM

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੁਹਾਲੀ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਕੈਂਸਰ ਖ਼ਿਲਾਫ਼ ਲੜਾਈ ਵਿਚ ਸਸਤਾ ਤੇ ਮਿਆਰੀ ਇਲਾਜ ਪ੍ਰਦਾਨ ਕਰਨ ਵਾਸਤੇ ਮਾਝਾ ਤੇ ਦੋਆਬਾ ਖੇਤਰ ਵਿਚ ਇੰਸਟੀਚਿਊਟ ਦੇ ਸਬ ਸੈਂਟਰ ਖੋਲ੍ਹੇ ਜਾਣ।

ਪੜ੍ਹੋ ਇਹ ਵੀ ਖ਼ਬਰ: ਸ਼ਰਮਨਾਕ: ਪਠਾਨਕੋਟ ’ਚ ਗੁੱਜਰ ਨੇ ਮਾਂ ਨਾਲ ਮਿਲ ਘਰਵਾਲੀ ਨੂੰ ਕੁੱਟ-ਕੁੱਟ ਕੀਤਾ ਅੱਧਮਰੀ, ਵੀਡੀਓ ਵਾਇਰਲ

ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ 300 ਬੈਡਾਂ ਦਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੁਹਾਲੀ, ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਟਾਟਾ ਮੈਮੋਰੀਅਲ ਸੈਂਟਰ ਯਾਨੀ ਟੀ.ਐੱਮ.ਸੀ. ਦਾ 2012 ਵਿਚ ਦੌਰਾ ਕਰਨ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ, ਅੱਜ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀ.ਐੱਮ.ਸੀ. ਬੋਰਡ ਵੱਲੋਂ ਮੁੰਬਈ ਤੋਂ ਬਾਹਰ ਪ੍ਰਵਾਨਤ ਕੀਤਾ ਗਿਆ ਇਹ ਪਹਿਲਾ ਅਜਿਹਾ ਇੰਸਟੀਚਿਊਟ ਹੈ, ਜਿਸ ਲਈ 2013 ਵਿਚ ਕੰਮ ਸ਼ੁਰੂ ਹੋ ਗਿਆ ਸੀ। ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਇੰਸਟੀਚਿਊਟ ਵਾਸਤੇ 50 ਏਕੜ ਥਾਂ ਦਿੱਤੀ ਸੀ ਤੇ ਇਹ ਇੰਸਟੀਚਿਊਟ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਸਹੂਲਤ ਦੇਣ ਲਈ ਸ਼ੁਰੂ ਕੀਤੇ ਮੈਡੀਸਿਟੀ ਪ੍ਰਾਜੈਕਟ ਦਾ ਹਿੱਸਾ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ 4 ਸਾਲਾ ਹਰਨਵ ਨੇ ਤੋੜਿਆ ਵਿਸ਼ਵ ਰਿਕਾਰਡ, ਟੀ. ਵੀ. ਵੇਖਣ ਦੀ ਚੇਟਕ ਦਾ ਇੰਝ ਲਿਆ ਲਾਹਾ

ਸਰਦਾਰ ਬਾਦਲ ਨੇ ਕਿਹਾ ਕਿ ਹੁਣ ਕੈਂਸਰ ਖ਼ਿਲਾਫ਼ ਲੜਾਈ ਵਿਚ ਮਿਆਰੀ ਇਲਾਜ ਸਸਤੇ ਭਾਅ ਹੋ ਸਕੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਸੂਬੇ ਵਿਚ ਕੈਂਸਰ ਦੇ ਇਲਾਜ ਨੂੰ ਵਿਆਪਕ ਕਰਨ ਲਈ ਜਲੰਧਰ ਤੇ ਅੰਮ੍ਰਿਤਸਰ ਵਿਚ ਇੰਸਟੀਚਿਊਟ ਦੇ ਦੋ ਸਬ ਸੈਂਟਰ ਖੋਲ੍ਹੇ ਜਾਣ। ਇਸ ਦੇ ਨਾਲ ਹੀ ਫਿਰੋਜ਼ਪੁਰ ਵਿਚ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ 10 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸਿਹਤ ਖੇਤਰ ਨੂੰ ਤਰਜੀਹ ਦਿੱਤੀ ਸੀ। ਸੰਗਰੂਰ ਵਿਖੇ ਪੀ.ਜੀ.ਆਈ. ਐੱਮ.ਈ.ਆਰ. ਚੰਡੀਗੜ੍ਹ ਦਾ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਵਿਖੇ ਬਾਬਾ ਫਰੀਦ ਹੈਲਥ ਸਾਇੰਸਿਜ਼ ਯੂਨੀਸਿਟੀ ਤੋਂ ਮਾਨਤਾ ਪ੍ਰਾਪਤ ਐਡਵਾਂਸਡ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਕੀਤੀ ਸੀ। 

ਪੜ੍ਹੋ ਇਹ ਵੀ ਖ਼ਬਰ: VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ

ਇਸੇ ਤਰੀਕੇ ਪੀ.ਆਈ.ਐੱਮ.ਐੱਸ.ਜਲੰਧਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੀ ਸਥਾਪਨਾ ਵੀ ਇਸੇ ਸਰਕਾਰ ਨੇ ਕੀਤੀ ਸੀ। ਉਨ੍ਹਾਂ ਕਿਹਾ ਕਿ ਜਲੰਧਰ ਅਤੇ ਅੰਮ੍ਰਿਤਸਰ ਵਿਚ ਕੈਂਸਰ ਦੇ ਇਲਾਜ ਲਈ ਦੋ ਸਬ ਸੈਂਟਰ ਬਣਾਉਣ ਨਾਲ ਇਸ ਮਾਰੂ ਰੋਗ ਖ਼ਿਲਾਫ਼ ਲੜਾਈ ਵਿਚ ਹੋਰ ਮਦਦ ਮਿਲੇਗੀ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 


rajwinder kaur

Content Editor

Related News