ਸੁਖਬੀਰ ਦੀ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ ''ਤੇ ਹਸਤਾਖ਼ਰ ਨਾ ਕਰਨ ਦੀ ਅਪੀਲ
Sunday, Sep 20, 2020 - 06:25 PM (IST)
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖਰ ਨਾ ਕਰਨ ਦੀ ਅਪੀਲ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਰਾਸ਼ਟਰਪਤੀ ਨੇ ਅਪੀਲ ਕਰਦਿਆਂ ਆਖਿਆ ਹੈ ਕਿ ਉਹ ਖੇਤੀਬਾੜੀ ਬਿਲਾਂ 'ਤੇ ਹਸਤਾਖਰ ਨਾ ਕਰਨ ਅਤੇ ਪੁਨਰ ਵਿਚਾਰ ਲਈ ਉਨ੍ਹਾਂ ਨੂੰ ਪਾਰਲੀਮੈਂਟ ਵਿਚ ਭੇਜਣ। ਸੁਖਬੀਰ ਨੇ ਕਿਹਾ ਕਿ ਕਿਰਪਾ ਕਰਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਅਨਾਜ ਮੰਡੀ ਦੇ ਮਜ਼ਦੂਰਾਂ ਅਤੇ ਦਲਿਤਾਂ ਲਈ ਇਸ ਮਾਮਲੇ 'ਚ ਦਖਲ ਦਿਓ, ਨਹੀਂ ਤਾਂ ਲੋਕ ਨੁਮਾਇੰਦੇ ਹੋਣ ਦੇ ਨਾਤੇ ਉਹ ਸਾਨੂੰ ਕਦੇ ਮੁਆਫ਼ ਨਹੀਂ ਕਰਨਗੇ।
ਇਹ ਵੀ ਪੜ੍ਹੋ : ਹਰਸਿਮਰਤ ਦੇ ਅਸਤੀਫ਼ੇ 'ਤੇ ਪ੍ਰਕਾਸ਼ ਸਿੰਘ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ
ਸੁਖਬੀਰ ਨੇ ਕਿਹਾ ਕਿ ਲੋਕਤੰਤਰ ਦਾ ਅਰਥ ਆਮ ਸਹਿਮਤੀ ਹੈ, ਨਾ ਕਿ ਜ਼ੁਲਮ। ਜੇਕਰ 'ਅੰਨਾਦਾਤਾ' ਭੁੱਖਾ ਮਰਨ ਜਾਂ ਸੜਕਾਂ 'ਤੇ ਸੌਣ ਲਈ ਮਜਬੂਰ ਹੋਵੇਗਾ ਤਾਂ ਉਹ ਲੋਕਤੰਤਰ ਲਈ ਸੱਚਮੁੱਚ ਸਭ ਤੋਂ ਦੁਖਦਾਈ ਦਿਨ ਗਿਣਿਆ ਜਾਵੇਗਾ।
ਇਹ ਵੀ ਪੜ੍ਹੋ : 'ਆਪ' ਦੇ ਚਾਰ ਬਾਗੀ ਵਿਧਾਇਕਾਂ ਨੇ ਘੜੀ ਨਵੀਂ ਵਿਉਂਤ, ਲਿਆ ਵੱਡਾ ਫ਼ੈਸਲਾ