ਸੁਖਬੀਰ ਬਾਦਲ ਤੇ ਰਵਨੀਤ ਬਿੱਟੂ ਨੂੰ ਚੌਧਰੀ ਦੀ ਹਿਦਾਇਤ
Tuesday, Nov 20, 2018 - 01:36 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਜਲੰਧਰ ਦੇ ਸਾਂਸਦ ਮੈਂਬਰ ਤੇ ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਚੌਧਰੀ ਨੇ ਅੰਮ੍ਰਿਤਸਰ ਨਿਰੰਕਾਰੀ ਭਵਨ 'ਤੇ ਹੋਏ ਹਮਲੇ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਵਲੋਂ ਬਲਜੀਤ ਸਿੰਘ ਦਾਦੂਵਾਲ 'ਤੇ ਦਿੱਤੇ ਬਿਆਨ ਨੂੰ ਲੈ ਕੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਉਹ ਆਪਣੀ ਜਗ੍ਹਾ ਠੀਕ ਹੋਣ ਪਰ ਅਜਿਹੇ ਮਾਮਲਿਆਂ 'ਚ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ਹੈ। ਸਾਂਸਦ ਚੌਧਰੀ ਨੇ ਕਿਹਾ ਕਿ ਅੰਮ੍ਰਿਤਸਰ ਦੀ ਘਟਨਾ ਨੂੰ ਲੈ ਕੇ ਸਰਕਾਰ ਦੋਸ਼ੀਆਂ ਤਕ ਲਗਭਗ ਪਹੁੰਚ ਚੁੱਕੀ ਹੈ ਅਤੇ ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ ਵਿਚ ਹੋਣਗੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਅੰਮ੍ਰਿਤਸਰ ਧਮਾਕੇ 'ਤੇ ਦਿੱਤੇ ਗਏ ਬਿਆਨਾਂ 'ਤੇ ਵੀ ਕਾਂਗਰਸੀ ਆਗੂ ਨੇ ਸੋਚ ਸਮਝ ਕੇ ਬੋਲਣ ਦੀ ਹਿਦਾਇਤ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਵਲੋਂ ਫੌਜ ਮੁਖੀ 'ਤੇ ਦਿੱਤੇ ਗਏ ਬਿਆਨ ਦੀ ਵੀ ਨਿੰਦਾ ਕੀਤੀ।