ਸੁਖਬੀਰ ਬਾਦਲ ਦੀ ਹਿਮਾਚਲ ਦੇ CM ਨੂੰ ਅਪੀਲ, ਕਿਹਾ- ''ਸਿੱਖਾਂ ''ਤੇ ਹਮਲੇ ਕਰਨ ਵਾਲਿਆਂ ''ਤੇ ਕਰੋ ਕਾਰਵਾਈ''
Wednesday, Mar 19, 2025 - 08:52 PM (IST)

ਅੰਮ੍ਰਿਤਸਰ : ਹਿਮਾਚਲ ਪ੍ਰਦੇਸ਼ ਵਿਚ ਸਿੱਖ ਸ਼ਰਧਾਲੂਆਂ ਉੱਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਦੇ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਵੀ ਮਾਹੌਲ ਵਿਗਾੜਨ ਵਾਲਿਆਂ ਉੱਤੇ ਕਾਰਵਾਈ ਕਰਨ ਲਈ ਕਿਹਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ 'ਤੇ ਹੋ ਰਹੇ ਹਮਲਿਆਂ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ । ਸਿੱਖਾਂ ਨੂੰ ਕੇਵਲ ਰਾਜਨੀਤਿਕ ਸਾਜਿਸ਼ਾਂ ਤਹਿਤ ਨਫ਼ਰਤ ਫੈਲਾ ਕੇ ਹੀ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ, ਸਗੋਂ ਸਾਡੇ ਸਨਮਾਨਿਤ ਪ੍ਰਤੀਕਾਂ ਦਾ ਵੀ ਨਿਰਾਦਰ ਕੀਤਾ ਜਾ ਰਿਹਾ ਹੈ । ਇਹਨਾਂ ਘਟਨਾਵਾਂ ਨੇ ਮਾਹੌਲ ਨੂੰ ਵਿਗਾੜ ਦਿੱਤਾ ਹੈ ਅਤੇ ਪੰਜਾਬੀਆਂ…
— Sukhbir Singh Badal (@officeofssbadal) March 19, 2025
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਕੀਤੀ ਪੋਸਟ ਵਿਚ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਸਿੱਖ ਸ਼ਰਧਾਲੂਆਂ 'ਤੇ ਹੋ ਰਹੇ ਹਮਲਿਆਂ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ । ਸਿੱਖਾਂ ਨੂੰ ਕੇਵਲ ਰਾਜਨੀਤਿਕ ਸਾਜਿਸ਼ਾਂ ਤਹਿਤ ਨਫ਼ਰਤ ਫੈਲਾ ਕੇ ਹੀ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ, ਸਗੋਂ ਸਾਡੇ ਸਨਮਾਨਿਤ ਪ੍ਰਤੀਕਾਂ ਦਾ ਵੀ ਨਿਰਾਦਰ ਕੀਤਾ ਜਾ ਰਿਹਾ ਹੈ। ਇਨ੍ਹਾਂ ਘਟਨਾਵਾਂ ਨੇ ਮਾਹੌਲ ਨੂੰ ਵਿਗਾੜ ਦਿੱਤਾ ਹੈ ਅਤੇ ਪੰਜਾਬੀਆਂ ਅਤੇ ਹਿਮਾਚਲ ਦੇ ਲੋਕਾਂ ਵਿਚਕਾਰ ਤਣਾਅ ਪੈਦਾ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਸੰਜੀਦਗੀ ਨਾਲ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਭਵਿੱਖ ‘ਚ ਨਾ ਵਾਪਰਨ।
ਖਾਲਸਾਈ ਨਿਸ਼ਾਨ ਸਾਹਿਬ ਸਾਡੇ ਵਿਸ਼ਵਾਸ ਦੇ ਨਾਲ-ਨਾਲ ਸਾਡੇ ਬਹਾਦਰ ਖਾਲਸਾ ਪੰਥ ਦੁਆਰਾ ਸਾਡੇ ਦੇਸ਼ ਦੀ ਰਾਸ਼ਟਰੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਕੀਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦਾ ਪ੍ਰਤੀਕ ਹੈ। ਮੈਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ @SukhuSukhvinder ਨੂੰ ਅਪੀਲ ਕਰਦਾ ਹਾਂ ਕਿ ਉਹ ਹਿਮਾਚਲ ਪ੍ਰਦੇਸ਼ ਵਿੱਚ ਸਿੱਖਾਂ 'ਤੇ ਹਮਲਾ ਕਰਨ ਵਾਲੇ ਅਤੇ ਉਨ੍ਹਾਂ ਦੇ ਸਨਮਾਨਿਤ ਪ੍ਰਤੀਕਾਂ ਦਾ ਨਿਰਾਦਰ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕਰਨ। ਮੈਂ ਕੇਂਦਰੀ ਗ੍ਰਹਿ ਮੰਤਰੀ @AmitShah ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨ ਤਾਂ ਜੋ ਅਜਿਹੀਆਂ ਘਟਨਾਵਾਂ ‘ਤੇ ਤੁਰੰਤ ਰੋਕ ਲੱਗ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8