ਕਿਸਾਨੀ ਹੱਕਾਂ ਵਾਸਤੇ ਸੁਖਬੀਰ ਬਾਦਲ ਦੀ ਭਾਰਤ ਸਰਕਾਰ ਨੂੰ ਅਪੀਲ

Wednesday, Feb 14, 2024 - 02:00 PM (IST)

ਕਿਸਾਨੀ ਹੱਕਾਂ ਵਾਸਤੇ ਸੁਖਬੀਰ ਬਾਦਲ ਦੀ ਭਾਰਤ ਸਰਕਾਰ ਨੂੰ ਅਪੀਲ

ਚੰਡੀਗੜ੍ਹ (ਜ.ਬ.) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਹੈ, ਡਟਿਆ ਰਹੇਗਾ ਅਤੇ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹੋਵੇਗਾ। ਪਾਰਟੀ ਕਿਸਾਨਾਂ ਦੇ ਸ਼ਾਂਤਮਈ ਲੋਕਤੰਤਰੀ ਰੋਸ ਪ੍ਰਗਟਾਵੇ ਦੇ ਅਧਿਕਾਰ ਦਾ ਡਟਵਾਂ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਕਿਸਾਨਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੀ ਤਰ੍ਹਾਂ ਲਾਗੂ ਕੀਤੇ ਜਾਣ। ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਕੀਤੇ ਵਾਅਦੇ ਅਨੁਸਾਰ ਕਣਕ ਤੇ ਝੋਨੇ ਸਮੇਤ 17 ਫਸਲਾਂ ’ਤੇ ਐੱਮ. ਐੱਸ. ਪੀ. ਦੇਣ ਦਾ ਆਪਣਾ ਵਾਅਦਾ ਪੂਰਾ ਕਰਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸਾਨਾਂ ਦੀਆਂ ਵਾਜਿਬ ਮੰਗਾਂ ਦੇ ਹੱਲ ਲਈ ਗੱਲਬਾਤ ਰਾਹੀਂ ਯਤਨ ਕਰਨ ਨਾ ਕਿ ਦਮਨਕਾਰੀ ਨੀਤੀਆਂ ਅਪਣਾਉਣ। ਦੱਸਣਯੋਗ ਹੈ ਕਿ ਕਿਸਾਨ ਅੰਦੋਲਨ 2.0 ਦਾ ਅੱਜ ਯਾਨੀ ਕਿ ਬੁੱਧਵਾਰ ਨੂੰ ਦੂਜਾ ਦਿਨ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ਅੱਜ ਯਾਨੀ ਕਿ 14 ਫਰਵਰੀ ਨੂੰ ਇਕ ਵਾਰ ਫਿਰ ਦਿੱਲੀ ਕੂਚ ਦੀ ਕੋਸ਼ਿਸ਼ ਕਰਨਗੇ। ਸ਼ੰਭੂ ਬਾਰਡਰ 'ਤੇ ਜਿੱਥੇ ਕਿਸਾਨਾਂ ਦਾ ਵੱਡਾ ਇਕੱਠ ਜੁੱਟ ਗਿਆ ਹੈ, ਉੱਥੇ ਹੀ ਟਿਕਰੀ ਬਾਰਡਰ ਵੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ’ਚ ਖੁੱਲ੍ਹਣਗੀਆਂ 1000 ਖੇਡ ਨਰਸਰੀਆਂ 

ਉੱਥੇ ਹੀ ਦਿੱਲੀ 'ਚ ਸਿੰਘੂ ਬਾਰਡਰ 'ਤੇ ਸਵੇਰ ਤੋਂ ਵੱਡੀ ਗਿਣਤੀ ਸੁਰੱਖਿਆ ਫ਼ੋਰਸ ਬੰਦੂਕਾਂ ਲੈ ਕੇ ਖੜ੍ਹੀ ਹੈ। ਦਿੱਲੀ ਚਲੋ ਮਾਰਚ ਸ਼ੁਰੂ ਕਰਨ ਲਈ ਅੰਬਾਲਾ ਕੋਲ ਸ਼ੰਭੂ ਬਾਰਡਰ 'ਤੇ ਇਕੱਠੇ ਹੋਈ ਕਿਸਾਨਾਂ ਦੀ ਭੀੜ ਨੂੰ ਦੌੜਾਉਣ ਲਈ ਹਰਿਆਣਾ ਪੁਲਸ ਨੇ ਹੰਝੂ ਗੈਸ ਦੇ ਗੋਲੇ ਦਾਗ਼ੇ। ਦੱਸ ਦਈਏ ਕਿ ਕਿਸਾਨਾਂ ਦੇ 'ਦਿੱਲੀ ਚਲੋ' ਰੋਸ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ 'ਚ ਮੋਬਾਈਲ ਇੰਟਰਨੈੱਟ ਅਤੇ ਬਲਕ ਐੱਸ.ਐੱਮ.ਐੱਸ. ਸੇਵਾਵਾਂ 'ਤੇ ਪਾਬੰਦੀ ਦੋ ਦਿਨ ਵਧਾ ਕੇ 15 ਫਰਵਰੀ ਤੱਕ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪੁਲਸ ਨਾਲ ਝੜਪਾਂ ਤੋਂ ਬਾਅਦ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹਰਿਆਣਾ ਸਰਹੱਦ ਨੇੜੇ ਸਥਿਤ ਹਸਪਤਾਲਾਂ 'ਚ ਅਲਰਟ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸਕੌਚ ਐਵਾਰਡ 2023 ’ਚ ਪੰਜਾਬ ਦੀ ਵੱਡੀ ਉਪਲੱਬਧੀ, ਹਾਸਲ ਕੀਤੀਆਂ ਇਹ ਪੁਜ਼ੀਸ਼ਨਾਂ 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


author

Anuradha

Content Editor

Related News