ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ ''ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ

Monday, Jun 01, 2026 - 04:53 PM (IST)

ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ ''ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ ਹੋਏ। ਬੇਅਦਬੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਦੀ ਅੱਜ ਚੰਡੀਗੜ੍ਹ ਦੀ ਅਦਾਲਤ 'ਚ ਪੇਸ਼ੀ ਹੋਈ। ਇਸ ਦੌਰਾਨ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਾਰੇ ਸਬੰਧਿਤ ਕੇਸਾਂ ਦੀ ਵਿਸਥਾਰ ਪੂਰਵਕ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਣੀ ਤੈਅ ਹੋਈ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਹੋਏ।


author

Babita

Content Editor

Related News