ਸੁਖਬੀਰ ਬਾਦਲ ਦਾ CM ਮਾਨ ’ਤੇ ਵੱਡਾ ਇਲਜ਼ਾਮ, ਕਿਹਾ-ਸ਼ਰਾਬ ਪੀ ਕੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ

Thursday, Apr 14, 2022 - 03:40 PM (IST)

ਸੁਖਬੀਰ ਬਾਦਲ ਦਾ CM ਮਾਨ ’ਤੇ ਵੱਡਾ ਇਲਜ਼ਾਮ, ਕਿਹਾ-ਸ਼ਰਾਬ ਪੀ ਕੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ

ਤਲਵੰਡੀ ਸਾਬੋ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਆਯੋਜਿਤ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਮੈਂ ਅੱਜ ਕਹਿਣਾ ਨਹੀਂ ਚਾਹੁੰਦਾ ਪਰ ਮੈਨੂੰ ਅੱਜ ਬਹੁਤ ਦੁੱਖ ਲੱਗਾ ਅੱਜ ਜਦੋਂ ਮੁੱਖ ਮੰਤਰੀ ਮਾਨ ਸ੍ਰੀ ਦਮਦਮਾ ਸਾਿਹਬ ਮੱਥਾ ਟੇਕਣ ਆਏ ਤਾਂ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਮਰਿਆਦਾ ਦਾ ਵੀ ਨਹੀਂ ਪਤਾ।

ਇਹ ਵੀ ਪੜ੍ਹੋ : CM ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦਿਆਂ ਯਕੀਨੀ ਬਣਾਉਣ ਕਿ ਸੂਬੇ ਨੂੰ ਦਿੱਲੀ ਤੋਂ ਨਾ ਚਲਾਇਆ ਜਾਵੇ : SAD

\ਉਨ੍ਹਾਂ ਕਿਹਾ ਕਿ ਮੈਂ ਸੋਚਿਆ ਸੀ ਕਿ ਮੈਂ ਛੇ ਮਹੀਨੇ ਕੋਈ ਬਿਆਨ ਨਹੀਂ ਦੇਵਾਂਗਾ ਕਿਉਂਕਿ ਪੰਜਾਬ ਦੀ ਜਨਤਾ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਹੈ। ਇਹ ਜੋ ਕਰਨਾ, ਕਰ ਲੈਣ ਕਿਉਂਕਿ ਜਨਤਾ ਨੇ ਫ਼ਤਵਾ ਦਿੱਤਾ ਹੈ ਪਰ ਅੱਜ ਮੇਰੇ ਕੋਲੋਂ ਇਹ ਗੱਲ ਬਰਦਾਸ਼ਤ ਨਹੀਂ ਹੋਈ। ਮੁੱਖ ਮੰਤਰੀ ਨੂੰ ਘੱਟੋ-ਘੱਟ ਗੁਰੁੂਘਰ ਦੀ ਮਰਿਆਦਾ ਦਾ ਖ਼ਿਆਲ ਰੱਖਣਾ ਚਾਹੀਦਾ ਸੀ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵੀ ਭਗਵੰਤ ਮਾਨ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਪੀ ਕੇ ਆਏ ਸਨ ਤੇ ਬਰਗਾੜੀ ’ਚ ਮੋਰਚੇ ਦੌਰਾਨ ਵੀ ਸ਼ਰਾਬ ਪੀ ਕੇ ਸਟੇਜ ’ਤੇ ਚਲੇ ਗਏ ਸਨ। ਬਾਦਲ ਨੇ ਕਿਹਾ ਕਿ ਹੁਣ ਉਨ੍ਹਾਂ ’ਤੇ ਪੂਰੇ ਪੰਜਾਬ ਦੀ ਜ਼ਿੰਮੇਵਾਰੀ ਹੈ ਤੇ ਉਨ੍ਹਾਂ ਨੂੰ ਦੇਸ਼ ਤੇ ਦੁਨੀਆ ਦੇਖ ਰਹੀ ਹੁੰਦੀ ਹੈ।


author

Manoj

Content Editor

Related News