‘ਮੇਰੀ ਰਸੋਈ ਸਕੀਮ ਇਕ ਠੱਗੀ'', ਸੁਖਬੀਰ ਬਾਦਲ ਦਾ ''ਆਪ'' ਸਰਕਾਰ ''ਤੇ ਤਿੱਖਾ ਹਮਲਾ

Tuesday, Feb 24, 2026 - 08:36 PM (IST)

‘ਮੇਰੀ ਰਸੋਈ ਸਕੀਮ ਇਕ ਠੱਗੀ'', ਸੁਖਬੀਰ ਬਾਦਲ ਦਾ ''ਆਪ'' ਸਰਕਾਰ ''ਤੇ ਤਿੱਖਾ ਹਮਲਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਸਕੀਮ ਨੂੰ ਪੰਜਾਬ ਦੇ ਲੋਕਾਂ ਨਾਲ ਇੱਕ ਵੱਡੀ ‘ਠੱਗੀ’ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਸਵਾਲ ਚੁੱਕਿਆ ਕਿ ਜਿਹੜੀ ਸਕੀਮ ਪਿਛਲੇ ਚਾਰ ਸਾਲਾਂ ਵਿੱਚ ਸ਼ੁਰੂ ਨਹੀਂ ਕੀਤੀ ਗਈ, ਉਸ ਨੂੰ ਹੁਣ ਚੋਣਾਂ ਨੇੜੇ ਆਉਣ ’ਤੇ ਕਿਉਂ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਪੰਜਾਬ ਦੀਆਂ ਸਰਕਾਰੀ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਵੇਚ ਕੇ ਆਪਣੇ ਵਿੱਤੀ ਘਾਟੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਲੋਕਾਂ ਦੀ ਹੀ ਜਾਇਦਾਦ ਵੇਚ ਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਲਈ ਅਜਿਹੀਆਂ ਸਕੀਮਾਂ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਇਨ੍ਹਾਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ 2027 ਦੀਆਂ ਚੋਣਾਂ ਵਿੱਚ ਇਸ ਦਾ ਕੋਈ ਅਸਰ ਨਹੀਂ ਹੋਵੇਗਾ।

 

ਗੁਰਦਾਸਪੁਰ ਕਾਂਡ 'ਤੇ ਬਿਆਨ ਬਦਲਣ ਦਾ ਲਾਇਆ ਦੋਸ਼ 
ਗੁਰਦਾਸਪੁਰ ਵਿੱਚ ਦੋ ਪੁਲਸ ਮੁਲਾਜ਼ਮਾਂ (ਏ.ਐਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ) ਦੀ ਮੌਤ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ 'ਤੇ ਲਗਾਤਾਰ ਆਪਣੇ ਬਿਆਨ ਬਦਲ ਰਹੇ ਹਨ। ਬਾਦਲ ਅਨੁਸਾਰ, ਪਹਿਲਾਂ ਸਰਕਾਰ ਨੇ ਉਨ੍ਹਾਂ ਨੂੰ ਸ਼ਹੀਦ ਦੱਸ ਕੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ, ਪਰ ਹੁਣ ਇਸ ਨੂੰ ਖੁਦਕੁਸ਼ੀ ਜਾਂ ਆਪਣੇ ਆਪ ਗੋਲੀ ਵੱਜਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ’ਤੇ ਤਨਜ਼ ਕਸਦਿਆਂ ਕਿਹਾ ਕਿ ਜਦੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਅਤੇ ਲੋਕ ਗੋਲੀਆਂ ਨਾਲ ਮਰ ਰਹੇ ਹਨ, ਉਦੋਂ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਗੁਜਰਾਤ ਵਿੱਚ ਉਨ੍ਹਾਂ ਦੇ ‘ਡਰਾਈਵਰ’ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣਾ ਸੂਬਾ ਸੰਭਾਲਣ ਦੀ ਬਜਾਏ ਦੂਜੇ ਰਾਜਾਂ ਦੀਆਂ ਚੋਣਾਂ ਵਿੱਚ ਵੱਧ ਦਿਲਚਸਪੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News