ਐਗਜ਼ਿਟ ਪੋਲ ਮੁਤਾਬਕ ਸੁਖਬੀਰ ਦੀ ਜਿੱਤ ਯਕੀਨੀ, ਹਰਸਿਮਰਤ ਦਾ ਮੁਕਾਬਲਾ ਸਖਤ

05/20/2019 9:18:24 PM

ਪਟਿਆਲਾ, (ਰਾਜੇਸ਼)- ਐਗਜ਼ਿਟ ਪੋਲਸ ਦੀਆਂ ਹੁਣ ਤੱਕ ਦੀਆਂ ਰਿਪੋਰਟਾਂ ਅਨੁਸਾਰ ਬਠਿੰਡਾ ਸੰਸਦੀ ਸੀਟ ’ਤੇ ਕਾਫੀ ਸਖਤ ਮੁਕਾਬਲਾ ਹੋਣ ਦੀ ਗੱਲ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਆਸਾਨੀ ਨਾਲ ਜਿੱਤਦੇ ਦਿਖਾਈ ਦੇ ਰਹੇ ਹਨ। ਇਹ ਤਾਂ ਹੁਣ 23 ਮਈ ਨੂੰ ਹੀ ਪਤਾ ਲੱਗੇਗਾ ਕਿ ਅਸਲ ਸਥਿਤੀ ਕੀ ਬਣਦੀ ਹੈ? ਸਿਆਸੀ ਮਾਹਰਾਂ ਨੇ ਹੁਣੇ ਤੋਂ ਭਵਿੱਖ ਦੇ ਅਨੁਮਾਨ ਲਾਉਣੇ ਸ਼ੁਰੂ ਕਰ ਦਿੱਤੇ ਹਨ। ਐਗਜਿਟ ਪੋਲਸ ਦੀਆਂ ਰਿਪੋਰਟਾਂ ਮੁਤਾਬਕ ਜੇਕਰ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਐੈੱਮ. ਪੀ. ਦੀ ਚੋਣ ਜਿੱਤਦੇ ਹਨ ਤੇ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਹਾਰਦੇ ਹਨ ਤਾਂ ਪੰਜਾਬ ਵਿਚ ਇਕ ਵਾਰ ਫਿਰ ਤੋਂ 2014 ਵਾਲਾ ਸੀਨ 5 ਸਾਲ ਬਾਅਦ 2019 ਵਿਚ ਦੇਖਣ ਨੂੰ ਮਿਲ ਸਕਦਾ ਹੈ।

2014 ਦੀਆਂ ਲੋਕ ਸਭਾ ਚੋਣਾਂ ਸਮੇਂ ਮਹਾਰਾਣੀ ਪ੍ਰਨੀਤ ਕੌਰ ਕੇਂਦਰ ਵਿਚ ਮੰਤਰੀ ਸਨ। ਕੈਪਟਨ ਅਮਰਿੰਦਰ ਸਿੰਘ ਪਟਿਆਲਾ ਦੇ ਵਿਧਾਇਕ ਸਨ। ਕਾਂਗਰਸ ਹਾਈਕਮਾਂਡ ਨੇ ਅਮਰਿੰਦਰ ਸਿੰਘ ਨੂੰ ਕੇਂਦਰੀ ਵਿੱਤ ਮੰਤਰੀ ਅਰੁਨ ਜੇਤਲੀ ਦੇ ਖਿਲਾਫ ਅੰਮ੍ਰਿਤਸਰ ਤੋਂ ਟਿਕਟ ਦੇ ਦਿੱਤੀ ਸੀ। ਕੈ. ਅਮਰਿੰਦਰ ਸਿੰਘ ਵੱਡੀ ਲੀਡ ’ਤੇ ਜਿੱਤ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਪਟਿਆਲਾ ਦੀ ਆਪਣੀ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਤਿੰਨ ਮਹੀਨਿਆਂ ਬਾਅਦ ਹੋਈ ਪਟਿਆਲਾ ਦੀ ਵਿਧਾਨ ਸਭਾ ਉੱਪ ਚੋਣ ਵਿਚ ਕਾਂਗਰਸ ਨੇ ਪ੍ਰਨੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ। ਉਹ ਚੋਣ ਜਿੱਤ ਕੇ ਵਿਧਾਇਕ ਬਣ ਗਏ ਸਨ। ਹੁਣ ਜੇਕਰ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਹਾਰ ਗਏ ਅਤੇ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਜਿੱਤ ਗਏ ਤਾਂ ਉਨ੍ਹਾਂ ਨੂੰ ਆਪਣੀ ਜਲਾਲਾਬਾਦ ਦੀ ਵਿਧਾਨ ਸਭਾ ਸੀਟ ਖਾਲੀ ਕਰਨੀ ਪਵੇਗੀ। ਅਜਿਹੇ ਹਾਲਾਤ ਵਿਚ ਜਾਲਾਲਬਾਦ ਉੱਪ-ਚੋਣ ’ਤੇ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਨੂੰ ਚੋਣ ਮੈਦਾਨ ਵਿਚ ਉਤਾਰ ਸਕਦਾ ਹੈ। ਉਸ ਸਮੇਂ ਪੰਜਾਬ ’ਚ ਅਕਾਲੀ-ਭਾਜਪਾ ਦੀ ਸਰਕਾਰ ਸੀ ਅਤੇ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਸੀ। ਹੁਣ 2019 ਵਿਚ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਐੈੱਨ. ਡੀ. ਏ. ਦੀ ਸਰਕਾਰ ਹੈ। ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੈ। ਉਸ ਸਮੇਂ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਸਨ। ਕੈ. ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਆਗੂ ਸਨ। ਹੁਣ ਕੈ. ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਹਨ। ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ। ਅਜਿਹੇ ਵਿਚ ਇਕ ਵਾਰ ਫਿਰ ਤੋਂ 2014 ਵਾਲਾ ਦ੍ਰਿਸ਼ ਬਣਦਾ ਦਿਸ ਰਿਹਾ ਹੈ।


Arun chopra

Content Editor

Related News