ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ

11/15/2017 7:18:27 PM

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਮੁੜ ਤੋਂ ਗਠਨ ਕਰਦਿਆਂ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਲ ਦੇ ਸਕੱਤਰ ਜਨਰਲ ਹੋਣਗੇ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਨੂੰ ਸੂਚੀ ਜਾਰੀ ਕਰਦਿਆਂ ਬਾਦਲ ਨੇ ਦੱਸਿਆ ਕਿ ਪਾਰਟੀ ਕੋਰ ਕਮੇਟੀ ਦਾ ਗਠਨ ਕੁਝ ਸਮਾ ਪਹਿਲਾਂ ਕਰ ਦਿੱਤਾ ਗਿਆ ਸੀ। ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਡਾ. ਉਪਿੰਦਰਜੀਤ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਨਿਰਮਲ ਸਿੰਘ ਕਾਹਲੋਂ, ਜਨਮੇਜਾ ਸਿੰਘ ਸੇਖੋਂ, ਚਰਨਜੀਤ ਸਿੰਘ ਅਟਵਾਲ, ਸੇਵਾ ਸਿੰਘ ਸੇਖਵਾਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਡਾ. ਦਲਜੀਤ ਸਿੰਘ ਚੀਮਾ, ਨਰੇਸ਼ ਗੁਜਰਾਲ ਅਤੇ ਸ਼ਰਨਜੀਤ ਸਿੰਘ ਢਿੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਦੇ ਜਿਨ੍ਹਾਂ ਆਗੂਆਂ ਨੂੰ ਦਲ ਦੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿਚ ਡਾ. ਰਤਨ ਸਿੰਘ ਅਜਨਾਲਾ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਸੋਹਣ ਸਿੰਘ ਠੰਡਲ, ਜੀਤ ਮਹਿੰਦਰ ਸਿੰਘ ਸਿੱਧੂ, ਮਨਜਿੰਦਰ ਸਿੰਘ ਸਿਰਸਾ, ਇਕਬਾਲ ਸਿੰਘ ਝੂੰਦਾ, ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਹਰਮੀਤ ਸਿੰਘ ਸੰਧੂ, ਗਗਨਜੀਤ ਸਿੰਘ ਬਰਨਾਲਾ ਅਤੇ ਹਰਪ੍ਰੀਤ ਸਿੰਘ ਕੋਟਭਾਈ ਦੇ ਨਾਮ ਸ਼ਾਮਲ ਹਨ। ਬਾਦਲ ਨੇ ਕਿਹਾ ਕਿ ਜਲਦੀ ਹੀ ਪਾਰਟੀ ਦੇ ਬਾਕੀ ਜਥੇਬੰਦਕ ਢਾਂਚੇ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।