ਸੁਖਬੀਰ ਬਾਦਲ ''ਤੇ ਹੋਏ ਹਮਲੇ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
Wednesday, Dec 04, 2024 - 11:24 AM (IST)
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਧਾਰਮਿਕ ਸਜ਼ਾ (ਸੇਵਾ) ਕਰ ਰਹੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿੰਦਾ ਕੀਤੀ ਹੈ। ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ 'ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾਦਾਰ 'ਤੇ ਹੋਇਆ ਹੈ। ਸੁਖਬੀਰ ਨੂੰ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਹੈ ਅਤੇ ਉਹ ਇਹ ਸੇਵਾ ਨਿਭਾਅ ਰਹੇ ਸਨ। ਇਹ ਮੰਦਭਾਗੀ ਘਟਨਾ ਦੀ ਉਹ ਨਿੰਦਾ ਕਰਦੇ ਹਨ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ