ਸੁਖਬੀਰ ਬਾਦਲ ''ਤੇ ਗੋਲ਼ੀ ਚਲਾਉਣ ਵਾਲੇ ਦੀ ਹੋਈ ਪਛਾਣ, ਜਾਣੋ ਕੌਣ ਹੈ ਨਾਰਾਇਣ ਸਿੰਘ ਚੌੜਾ
Wednesday, Dec 04, 2024 - 12:26 PM (IST)
ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਅੱਜ ਕਾਤਲਾਨਾ ਹਮਲਾ ਹੋ ਗਿਆ। ਇਹ ਹਮਲਾ ਉਦੋਂ ਹੋਇਆ ਜਦੋਂ ਸੁਖਬੀਰ ਬਾਦਲ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਵਿਖੇ ਸੇਵਾਦਾਰ ਦੀ ਡਿਊਟੀ ਨਿਭਾਅ ਰਹੇ ਸਨ ਤਾਂ ਉਨ੍ਹਾਂ ਨੂੰ ਨਾਰਾਇਣ ਸਿੰਘ ਚੌੜਾ ਨੇ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਉਪਰੰਤ ਉਸ ਨੂੰ ਸੇਵਾਦਾਰਾਂ ਨੇ ਤੇਜ਼ੀ ਨਾਲ ਕਾਬੂ ਕਰ ਲਿਆ। ਇਸ ਘਟਨਾ ਦੌਰਾਨ ਭਾਵੇਂ ਗੋਲੀ ਚੱਲੀ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ
ਕੌਣ ਹੈ ਨਾਰਾਇਣ ਸਿੰਘ ਚੌੜਾ
ਨਾਰਾਇਣ ਸਿੰਘ ਚੌਰਾ ਗਰਮਖਿਆਲੀ ਕਥਿਤ ਤੌਰ 'ਤੇ ਗਰਮਖਿਆਲੀ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਇਸ ਦਾ ਜਨਮ 4 ਅਪ੍ਰੈਲ 1956 ਵਿਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌਰਾ ਵਿਚ ਹੋਇਆ ਸੀ। ਚੌਰਾ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਥੀਆਂ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇੱਕ ਛੁਪਣਗਾਹ 'ਤੇ ਛਾਪਾ ਮਾਰਿਆ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਵਾਧਾ
ਉਸ 'ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਧੀਨ ਕੇਸਾਂ ਵਿੱਚ ਵੀ ਲੋੜੀਂਦਾ ਸੀ। ਮੁਲਜ਼ਮ ਨੂੰ ਅੰਮ੍ਰਿਤਸਰ ਦੀ ਇਕ ਅਦਾਲਤ ਨੇ ਵਿਸਫੋਟਕ ਐਕਟ ਦੇ ਤਹਿਤ ਕੇਸ ਵਿਚ ਬਰੀ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਚੌੜਾ 1984 ਵਿਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ "ਦੇਸ਼ ਧ੍ਰੋਹੀ" ਸਾਹਿਤ 'ਤੇ ਇੱਕ ਕਿਤਾਬ ਲਿਖੀ। ਉਹ ਬੁੜੈਲ ਜੇਲ੍ਹ ਬਰੇਕ ਕੇਸ ਵਿਚ ਵੀ ਮੁਲਜ਼ਮ ਸੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e