ਸਾਡੀ ਦੁਸ਼ਮਣੀ ਜਨਤਾ ਨਾਲ ਨਾ ਕੱਢੇ ਨਵਜੋਤ ਸਿੱਧੂ : ਸੁਖਬੀਰ (ਵੀਡੀਓ)

Tuesday, Jul 24, 2018 - 12:26 PM (IST)

ਅੰਮ੍ਰਿਤਸਰ (ਸੁਮਿਤ) : ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਅਤੇ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਸਾਡੀ ਦੁਸ਼ਮਣੀ ਜਨਤਾ ਨਾਲ ਕੱਢ ਰਹੇ ਹਨ। ਸੁਖਬੀਰ ਨੇ ਕਿਹਾ ਕਿ ਸਿੱਧੂ ਅਕਾਲੀ ਦਲ ਵਲੋਂ ਲਗਾਏ ਗਏ ਪ੍ਰਾਜੈਕਟਾਂ ਨੂੰ ਇਕ-ਇਕ ਕਰਕੇ ਬੰਦ ਕਰਵਾ ਰਹੇ ਹਨ। ਸੁਖਬੀਰ ਨੇ ਕਿਹਾ ਕਿ ਜਿਹੜੇ ਪ੍ਰਾਜੈਕਟ ਸਿੱਧੂ ਬੰਦ ਕਰ ਰਹੇ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਜਾਂ ਸੁਖਬੀਰ ਬਾਦਲ ਦੇ ਨਹੀਂ ਹਨ ਸਗੋਂ ਜਨਤਾ ਦੇ ਹਨ। 
ਇਸ ਦੇ ਨਾਲ ਹੀ ਨਵਜੋਤ ਸਿੱਧੂ ਵਲੋਂ ਲਗਾਏ ਜਾ ਰਹੇ ਹਵਾਈ ਸਫਰਾਂ 'ਤੇ ਕਰੋੜਾਂ ਰੁਪਏ ਖਰਚ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਸੁਖਬੀਰ ਨੇ ਕਿਹਾ ਕਿ ਸਿੱਧੂ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ, ਜਿਸ ਦੇ ਚੱਲਦੇ ਉਨ੍ਹਾਂ ਵਲੋਂ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ।


Related News