ਸੁਖਬੀਰ ਬਾਦਲ ਦੀ ਪ੍ਰਧਾਨਗੀ ਪ੍ਰਵਾਨ, ਸੁਖਦੇਵ ਢੀਂਡਸਾ ਦਾ ਵੱਡਾ ਬਿਆਨ
Saturday, Dec 07, 2024 - 06:43 PM (IST)
ਚੰਡੀਗੜ੍ਹ : ਅਕਾਲੀ ਦਲ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਸੁਧਾਰ ਲਹਿਰ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਬਿਆਨ ਦਿੱਤਾ ਹੈ। ਢੀਂਡਸਾ ਨੇ ਆਖਿਆ ਹੈ ਕਿ ਜਿਹੜਾ ਵੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਹੋਵੇਗਾ ਉਸ ਨੂੰ ਸਭ ਪ੍ਰਵਾਨ ਕਰਨਗੇ। ਭਾਵੇਂ ਸੁਖਬੀਰ ਸਿੰਘ ਬਾਦਲ ਹੀ ਅਕਾਲੀ ਦਲ ਦੇ ਜੇ ਮੁੜ ਪ੍ਰਧਾਨ ਬਣਦੇ ਹਨ ਤਾਂ ਉਨ੍ਹਾਂ ਨੂੰ ਵੀ ਸਾਰਿਆਂ ਵਲੋਂ ਪ੍ਰਵਾਨ ਕੀਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਹੁਣ ਸਾਰਿਆਂ ਦੇ ਇਕੱਠੇ ਹੋਣ ਦਾ ਸਮਾਂ ਹੈ। ਵਿਦੇਸ਼ਾਂ ਵਿਚ ਬੈਠੇ ਲੋਕ ਵੀ ਆਖ ਰਹੇ ਹਨ ਕਿ ਹੁਣ ਅਕਾਲੀ ਦਲ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
ਢੀਂਡਸਾ ਨੇ ਕਿਹਾ ਕਿ ਪ੍ਰਧਾਨ ਚੁਣ ਕੇ ਬਣਾਇਆ ਜਾਵੇਗਾ। ਜੋ ਸਾਰਿਆਂ ਦੇ ਫੈ਼ਸਲੇ ਨਾਲ ਹੀ ਬਣੇਗਾ। ਜੇ ਸੁਖਬੀਰ ਸਿੰਘ ਬਾਦਲ ਵੀ ਨਵੇਂ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਹ ਵੀ ਸਾਰਿਆਂ ਨੂੰ ਪ੍ਰਵਾਨ ਹੋਣਗੇ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੀ ਮੁੜ ਸੁਰਜੀਤੀ ਦੀ ਹੁਕਮ ਦਿੱਤੇ ਹਨ। ਇਸ ਲਈ ਬਕਾਇਦਾ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੋ ਅਕਾਲੀ ਦਲ ਵਿਚ ਨਵੀਂ ਭਰਤੀ ਕਰੇਗੀ ਅਤੇ ਪਾਰਟੀ ਦਾ ਨਵੇਂ ਸਿਰਿਓਂ ਗਠਨ ਕੀਤਾ ਜਾਵੇ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਛੇ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐੱਚ. ਐਸ. ਫੂਲਕਾ ਵਲੋਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e