ਜਦੋਂ ਸੁਖਬੀਰ ਦੇ ਭਾਸ਼ਣ ਨੇ ਲੋਕਾਂ ਨੂੰ ਕੀਤਾ ਲੋਟ-ਪੋਟ...

01/13/2019 8:52:42 AM

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਖੂਬ ਮਜ਼ਾਕੀਆ ਤੰਜ ਕੱਸੇ। ਆਪਣੇ ਭਾਸ਼ਣ ਦੌਰਾਨ ਸੁਖਬੀਰ ਬਾਦਲ ਨੇ ਮਨਪ੍ਰੀਤ ਬਾਦਲ ਦੇ ਸ਼ੇਅਰਾਂ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਮਨਪ੍ਰੀਤ ਜਿੱਥੇ ਵੀ ਜਾਂਦਾ ਹੈ, ਉੱਥੇ ਹੀ ਸ਼ੇਅਰ ਛੱਡ ਦਿੱਤਾ ਹੈ ਅਤੇ ਉਸ ਨੇ ਬਠਿੰਡਾ ਦੇ ਲੋਕਾਂ ਨੂੰ ਵੀ ਸ਼ਾਇਰੀ ਸਿਖਾ ਦਿੱਤੀ ਹੈ। ਸੁਖਬੀਰ ਬਾਦਲ ਦਾ ਭਾਸ਼ਣ ਸੁਣ ਕੇ ਲੋਕ ਹਾਸੇ ਨਾਲ ਲੋਟ-ਪੋਟ ਹੁੰਦੇ ਹੋਏ ਨਜ਼ਰ ਆਏ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਦੇਸੀ ਜਿਹੇ ਬੰਦੇ ਹਨ ਅਤੇ ਉਨ੍ਹਾਂ ਨੂੰ ਸ਼ੇਅਰ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਅਕਾਲੀਆਂ ਦੇ ਰਾਜ 'ਚ ਬਠਿੰਡਾ ਦਾ ਬਹੁਤ ਵਿਕਾਸ ਹੋਇਆ ਹੈ, ਜਦੋਂ ਕਿ ਕੈਪਟਨ ਸਰਕਾਰ ਨੇ ਕੁਝ ਨਹੀਂ ਕੀਤਾ। ਇਸ ਮੌਕੇ ਉਨ੍ਹਾਂ ਨੇ ਕੈਪਟਨ 'ਤੇ ਵੀ ਖੂਬ ਤੰਜ ਕੱਸੇ।


Babita

Content Editor

Related News