ਕੀ ਸੁਖਬੀਰ ਬਾਦਲ ਦੇ ਪੈਰੀਂ ਪਏ ''ਗੁਰੂ''!
Tuesday, Apr 02, 2019 - 12:59 PM (IST)
ਖੰਨਾ (ਬਿਪਨ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਖੰਨਾ 'ਚ ਕੀਤੀ ਰੈਲੀ ਦੌਰਾਨ ਦਰਬਾਰਾ ਸਿੰਘ ਗੁਰੂ ਨੂੰ ਫਤਿਹਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਜਦੋਂ ਸੁਖਬੀਰ ਬਾਦਲ ਵਲੋਂ ਸਟੇਜ 'ਤੇ ਦਰਬਾਰਾ ਗੁਰੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤਾਂ ਦਰਬਾਰਾ ਗੁਰੂ ਉਨ੍ਹਾਂ ਦੇ ਪੈਰੀਂ ਹੱਥ ਲਾਉਂਦੇ ਹੋਏ ਨਜ਼ਰ ਆਏ। ਇੱਥੇ ਇਹ ਗੱਲ ਹੈਰਾਨ ਕਰ ਦੇਣ ਵਾਲੀ ਹੈ ਕਿ ਦਰਬਾਰਾ ਸਿੰਘ ਗੁਰੂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਵੱਡੀ ਉਮਰ ਦੇ ਹਨ ਪਰ ਫਿਰ ਵੀ ਸੁਖਬੀਰ ਬਾਦਲ ਉਨ੍ਹਾਂ ਕੋਲੋਂ ਪੈਰੀਂ ਹੱਥ ਲੁਆ ਰਹੇ ਹਨ। ਇਹ ਗੱਲ ਪੂਰੇ ਇਲਾਕੇ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।