ਸਾਡੀ ਸਰਕਾਰ ਬਣਾ ਦਿਓ, ਨਜ਼ਾਰਾ ਲਿਆ ਦੇਵਾਂਗੇ : ਸੁਖਬੀਰ
Tuesday, Apr 09, 2019 - 01:30 PM (IST)

ਸਮਰਾਲਾ (ਬਿਪਨ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ ਇੱਥੇ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੁੱਜੇ। ਇਸ ਮੌਕੇ ਸੁਖਬੀਰ ਬਾਦਲ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜਨਤਾ ਇਨ੍ਹਾਂ ਲੋਕ ਸਭਾ ਚੋਣਾਂ ਅਕਾਲੀ-ਭਾਜਪਾ ਸਰਕਾਰ ਬਣਾ ਦਿੰਦੀ ਹੈ ਤਾਂ ਉਹ ਪੰਜਾਬ 'ਚ ਨਜ਼ਾਰਾ ਲਿਆ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਮੇਂ 'ਚ ਪੰਜਾਬ ਤਰੱਕੀਆਂ ਅਤੇ ਬੁਲੰਦੀਆਂ ਨੂੰ ਛੂਹੇਗਾ ਅਤੇ ਹਰ ਪਾਸਿਓਂ ਵਿਕਾਸ ਕਾਰਜ ਕੀਤੇ ਜਾਣਗੇ।