ਖੇਤੀ ਬਿੱਲਾਂ ਖ਼ਿਲਾਫ਼ ਵੋਟ ਪਾਵੇਗਾ ''ਅਕਾਲੀ ਦਲ'', ਨਰੇਸ਼ ਗੁਜਰਾਲ ਨੇ ਜਾਰੀ ਕੀਤਾ ''ਵਿੱਪ੍ਹ''

Thursday, Sep 17, 2020 - 07:49 AM (IST)

ਖੇਤੀ ਬਿੱਲਾਂ ਖ਼ਿਲਾਫ਼ ਵੋਟ ਪਾਵੇਗਾ ''ਅਕਾਲੀ ਦਲ'', ਨਰੇਸ਼ ਗੁਜਰਾਲ ਨੇ ਜਾਰੀ ਕੀਤਾ ''ਵਿੱਪ੍ਹ''

ਚੰਡੀਗੜ੍ਹ, (ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਚੀਫ ਵਿੱਪ੍ਹ ਨਰੇਸ਼ ਗੁਜਰਾਲ ਨੇ ਪਾਰਟੀ ਦੇ ਰਾਜ ਸਭਾ ਸੰਸਦਾਂ ਨੂੰ ਤਿੰਨ ਲਾਈਨ ਦਾ ਵਿੱਪ੍ਹ ਜਾਰੀ ਕੀਤਾ ਹੈ। ਇਹ ਵਿੱਪ੍ਹ ਖੇਤੀਬਾੜੀ ਆਰਡੀਨੈਂਸਾਂ ਅਤੇ ਜ਼ਰੂਰੀ ਵਸਤੂਆਂ ਐਕਟ ਦੀ ਖਿਲਾਫ਼ਤ ਕਰਨ ਲਈ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਿਰਾਏ ਦੀ ਕੋਠੀ 'ਚ ਛਾਪ ਰਹੇ ਸੀ 'ਨਕਲੀ ਨੋਟ', ਪੁਲਸ ਦੇਖ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

ਨਰੇਸ਼ ਗੁਜਰਾਲ ਵੱਲੋਂ ਸਾਰੇ ਸ਼੍ਰੋਮਣੀ ਅਕਾਲੀ ਦਲ ਰਾਜ ਸਭਾ ਮੈਂਬਰਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਜ਼ਰੂਰੀ ਵਸਤੂਆਂ (ਸੋਧ) ਬਿੱਲ 2020, ਖੇਤੀਬਾੜੀ ਉਤਪਾਦ, ਟ੍ਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸੀਲਿਟੇਸ਼ਨ) ਬਿੱਲ 2020 ਅਤੇ ਫਾਰਮਸ (ਇੰਪਾਵਰਮੈਂਟ ਐਂਡ ਪ੍ਰੋਟੈਕਸ਼ਨ) ਐਗਰੀਮੈਂਟ ਆਫ ਪ੍ਰਾਈਸ ਇੰਸ਼ੋਰੈਂਸ ਐਂਡ ਫ਼ਾਰਮ ਸਰਵਿਸੇਜ ਬਿੱਲ-2020 ਦਾ ਹਰ ਹਾਲ 'ਚ ਵਿਰੋਧ ਕੀਤਾ ਜਾਵੇ।

ਇਹ ਵੀ ਪੜ੍ਹੋ : ਤਲਾਕਸ਼ੁਦਾ ਜਨਾਨੀ ਨੂੰ ਬੇਹੋਸ਼ ਕਰਕੇ ਬਣਾਏ ਸਰੀਰਕ ਸਬੰਧ, ਮੋਬਾਇਲ 'ਚ ਖਿੱਚੀਆਂ ਅਸ਼ਲੀਲ ਤਸਵੀਰਾਂ

ਇਸ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਖੇਤੀ ਨਾਲ ਸਬੰਧਿਤ ਇਨ੍ਹਾਂ ਤਿੰਨਾਂ ਬਿੱਲਾਂ ਸਬੰਧੀ ਜਦੋਂ ਤੱਕ ਕਿਸਾਨ ਜੱਥੇਬੰਦੀਆਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਨਹੀਂ ਹੋ ਜਾਂਦੇ, ਇਨ੍ਹਾਂ ਨੂੰ ਸੰਸਦ 'ਚ ਮਨਜ਼ੂਰੀ ਲਈ ਪੇਸ਼ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਢਾਬੇ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ, ਗਰਿੱਲ ਨਾਲ ਲਟਕਦੀ ਮਿਲੀ ਲਾਸ਼

ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਕੁੱਝ ਵੀ ਕੁਰਬਾਨ ਕਰ ਸਕਦੀ ਹੈ। ਉਨ੍ਹਾਂ ਤਿੰਨਾਂ ਬਿੱਲਾਂ ਦਾ ਵਿਰੋਧ ਕੀਤਾ ਅਤੇ ਕੇਂਦਰ ਨੂੰ ਕਿਸਾਨਾਂ ਦੇ ਖਦਸ਼ੇ ਦੂਰ ਕਰਨ ਦਾ ਸੱਦਾ ਦਿੱਤਾ।


 


author

Babita

Content Editor

Related News