ਪੰਜਾਬ ''ਚ ਚੋਣਾਂ ਸਬੰਧੀ ਸੁਖਬੀਰ ਨੇ ''ਚੋਣ ਕਮਿਸ਼ਨ'' ''ਤੇ ਲਾਏ ਗੰਭੀਰ ਦੋਸ਼, ਜਾਣੋ ਕੀ ਬੋਲੇ

02/12/2021 3:49:08 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਅਕਾਲੀ ਉਮੀਦਵਾਰਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਕਰਵਾਉਣੀਆਂ ਹੀ ਨਹੀਂ ਸੀ ਤਾਂ ਫਿਰ ਕਾਂਗਰਸ ਨੇ ਚੋਣਾਂ ਕਰਾਉਣ ਦਾ ਡਰਾਮਾ ਕਿਉਂ ਕੀਤਾ। ਸੁਖਬੀਰ ਬਾਦਲ ਨੇ ਰਾਜ ਚੋਣ ਕਮਿਸ਼ਨ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਪੰਜਾਬ ਸਰਕਾਰ ਨਾਲ ਰਲ੍ਹਿਆ ਹੋਇਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਘਰ 'ਚ ਵਿਆਹ ਤੋਂ ਪਹਿਲਾਂ ਕਤਲ ਕੀਤੀ ਪਤਨੀ, ਡੋਲੀ ਤੋਰਨ ਦੀ ਥਾਂ ਮੌਤ ਦੇ ਮੂੰਹ 'ਚ ਪਹੁੰਚਾਈ 'ਧੀ'

ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸਭ ਤੋਂ ਜ਼ਿਆਦਾ ਮਾੜੀ ਅਹਿਮ ਭੂਮਿਕਾ ਪੰਜਾਬ ਰਾਜ ਚੋਣ ਕਮਿਸ਼ਨ ਦੀ ਹੈ, ਜੋ ਕਿ ਕਾਂਗਰਸ ਪਾਰਟੀ ਲਈ ਕੰਮ ਕਰ ਰਿਹਾ ਹੈ ਅਤੇ ਅਜਿਹੇ ਚੋਣ ਕਮਿਸ਼ਨ ਨੂੰ ਡਿਸਮਿਸ ਕੀਤਾ ਜਾਣਾ ਚਾਹੀਦਾ ਹੈ ਅਤੇ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਆਪਣੀ ਜ਼ਿੰਮੇਵਾਰੀ ਦੇ ਉਲਟ ਚੱਲ ਰਿਹਾ ਹੈ ਅਤੇ ਇਸ ਤੋਂ ਮਾੜੀ ਗੱਲ ਕੋਈ ਨਹੀਂ ਹੋ ਸਕਦੀ।

ਇਹ ਵੀ ਪੜ੍ਹੋ : LKG ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਾਮਲੇ 'ਚ ਜ਼ਬਰਦਸਤ ਮੋੜ, ਸਕਾ ਭਰਾ ਹੀ ਨਿਕਲਿਆ ਮੁਲਜ਼ਮ, ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਫਿਰ ਵੀ ਅਕਾਲੀ ਦਲ ਦੇ ਵਰਕਰ ਇਸ ਖ਼ਿਲਾਫ਼ ਡਟ ਕੇ ਲੜਾਈ ਲੜ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕੈਪਟਨ ਵਰਗਾ ਨਿਕੰਮਾ ਮੁੱਖ ਮੰਤਰੀ ਹਿੰਦੋਸਤਾਨ ਦੇ ਇਤਿਹਾਸ 'ਚ ਅੱਜ ਤੱਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਨਾਲ ਧੱਕੇਸ਼ਾਹੀ ਨਹੀਂ ਹੋਣੀ ਚਾਹੀਦੀ ਅਤੇ ਉਹ ਇਸ ਦੇ ਬਿਲਕੁਲ ਖ਼ਿਲਾਫ਼ ਹਨ।
ਨੋਟ : ਸੁਖਬੀਰ ਬਾਦਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ 'ਤੇ ਲਾਏ ਦੋਸ਼ਾਂ ਬਾਰੇ ਦਿਓ ਆਪਣੀ ਰਾਏ
 


Babita

Content Editor

Related News