ਵੱਡੀ ਖ਼ਬਰ : ਕੋਰੋਨਾ ਪੀੜਤ ''ਸੁਖਬੀਰ ਬਾਦਲ'' ਨੂੰ ਦਿੱਲੀ ਦੇ ਹਸਪਤਾਲ ''ਚ ਕੀਤਾ ਗਿਆ ਤਬਦੀਲ
Wednesday, Mar 17, 2021 - 06:15 PM (IST)
ਮੋਹਾਲੀ (ਜੱਸੋਵਾਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਕੋਰੋਨਾ ਪੀੜਤ ਸੁਖਬੀਰ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਮੋਹਾਲੀ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਖੇ ਤਬਦੀਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਖ਼ੁਦ ਦੇ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ ਅਤੇ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ।
ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਤੋਂ ਬਾਅਦ ਬੀਤੇ ਦਿਨ ਹੀ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਸੀ ਪਰ ਅੱਜ ਸੁਖਬੀਰ ਬਾਦਲ ਨੂੰ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਤੇ ਕੁੜੀ ਦੇ ਅਕਸ ਨੂੰ ਖਰਾਬ ਕਰਨ ਦੀ ਸਾਜਿਸ਼, ਪੰਜਾਬ ਪੁਲਸ ਨੇ ਦਰਜ ਕੀਤੀ FIR
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਬਾਦਲ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਖੇ ਤਬਦੀਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਸੁਖਬੀਰ ਬਾਦਲ ਵੱਲੋਂ ਖੇਮਕਰਨ ਤੇ ਜਲਾਲਾਬਾਦ 'ਚ ਰੈਲੀਆਂ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਰੈਲੀਆਂ ਦੌਰਾਨ ਵੱਡਾ ਇਕੱਠ ਹੋਇਆ ਸੀ। ਫਿਲਹਾਲ ਸੁਖਬੀਰ ਬਾਦਲ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਾਕੀ ਰੈਲੀਆਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ