''ਸੁਖਬੀਰ ਬਾਦਲ'' ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਲੀ ਵਾਲੀ ਰਿਹਾਇਸ਼ ''ਤੇ ਪਰਤੇ

Thursday, Mar 25, 2021 - 11:56 AM (IST)

''ਸੁਖਬੀਰ ਬਾਦਲ'' ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਲੀ ਵਾਲੀ ਰਿਹਾਇਸ਼ ''ਤੇ ਪਰਤੇ

ਨਵੀਂ ਦਿੱਲੀ/ਚੰਡੀਗੜ੍ਹ (ਇੰਟ.) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਹਤਯਾਬ ਹੋ ਕੇ ਘਰ ਪਰਤ ਆਏ ਹਨ। ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਉਹ ਦਿੱਲੀ ਸਥਿਤ ਰਿਹਾਇਸ਼ ’ਤੇ ਚਲੇ ਗਏ, ਜਿੱਥੇ ਕੁੱਝ ਦਿਨ ਆਰਾਮ ਕਰਨ ਤੋਂ ਬਾਅਦ ਉਹ ਪਿੰਡ ਪਰਤਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।

ਇਹ ਵੀ ਪੜ੍ਹੋ : ਹੋਲੀ 'ਤੇ 'ਸੁਖਨਾ ਝੀਲ' ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਜਾਰੀ ਹੋ ਸਕਦੇ ਨੇ ਇਹ ਹੁਕਮ

ਇਸ ਤੋਂ ਬਾਅਦ ਪਹਿਲਾਂ ਉਹ ਘਰ 'ਚ ਹੀ ਇਕਾਂਤਵਾਸ ਰਹੇ। ਫਿਰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਸਿਹਤ ਠੀਕ ਨਾ ਹੋਣ ਕਰਕੇ 17 ਮਾਰਚ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਤਬਦੀਲ ਕਰ ਦਿੱਤਾ ਗਿਆ ਸੀ, ਜਿੱਥੋਂ ਕੋਰੋਨਾ ਨੂੰ ਮਾਤ ਦੇ ਕੇ ਸੁਖਬੀਰ ਬਾਦਲ ਆਪਣੇ ਘਰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ : ਕੈਪਟਨ ਦੀ ਧੀ 'ਜੈਇੰਦਰ ਕੌਰ' ਦੇ ਪਟਿਆਲਾ ਦੇ ਕਿਸੇ ਹਲਕੇ ਤੋਂ ਚੋਣ ਲੜਨ ਦੇ ਚਰਚੇ!

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਸਪਤਾਲ 'ਚ ਦਾਖ਼ਲ ਸੁਖਬੀਰ ਬਾਦਲ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਸੀ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਸੀ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News