ਸੁਖਬੀਰ ਬਾਦਲ ਨੇ 44 ਤਮਗ਼ੇ ਜੇਤੂ ਬਾਪੂ ਇੰਦਰ ਸਿੰਘ ਨਾਲ ਕੀਤੀ ਮੁਲਾਕਾਤ, ਕਿਹਾ-'ਇਕ ਹੋਰ ਫ਼ੌਜਾ ਸਿੰਘ'
Tuesday, Sep 07, 2021 - 04:14 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਹਲਕਾ ਲੰਬੀ ਦੇ ਪਿੰਡ ਰੱਤਾਖੇੜਾ ਦੇ 89 ਸਾਲਾ ਬਾਪੂ ਸ. ਇੰਦਰ ਸਿੰਘ ਜੀ ਨਾਲ ਮੁਲਾਕਾਤ ਕੀਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਬਾਪੂ ਇੰਦਰ ਸਿੰਘ ਨਾਲ ਮਿਲ ਕੇ ਬਹੁਤ ਚੰਗਾ ਲੱਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਬਜ਼ੁਰਗਾਂ ਦੇ ਲੰਬੀ ਛਾਲ, 100 ਮੀਟਰ, 200 ਮੀਟਰ ਅਤੇ ਰਿਲੇਅ ਦੌੜਾਂ ਦੇ ਕੌਮੀ ਪੱਧਰ ਤੱਕ ਦੇ ਖੇਡ ਮੁਕਾਬਲਿਆਂ 'ਚ ਬਾਪੂ ਜੀ 44 ਤਮਗੇ ਜਿੱਤ ਚੁੱਕੇ ਹਨ।
ਇਹ ਵੀ ਪੜ੍ਹੋ : ਮਾਹਿਲਪੁਰ 'ਚ ਮਕਾਨ ਦੀ ਮੁਰੰਮਤ ਦੌਰਾਨ ਕੰਧ 'ਚੋਂ ਮਿਲਿਆ 'ਜ਼ਿੰਦਾ ਬੰਬ', ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਇਨ੍ਹਾਂ 'ਚੋਂ 32 ਸੋਨ ਤਮਗੇ, 8 ਚਾਂਦੀ ਦੇ ਤਮਗੇ ਅਤੇ 4 ਕਾਂਸੀ ਦੇ ਤਮਗੇ ਸ਼ਾਮਲ ਹਨ। ਬਾਪੂ ਇੰਦਰ ਸਿੰਘ ਸਾਲ 2022 'ਚ ਹੋਣ ਵਾਲੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਵੀ ਹਿੱਸਾ ਲੈ ਰਹੇ ਹਨ। ਇਸ ਦੇ ਲਈ ਸੁਖਬੀਰ ਬਾਦਲ ਵੱਲੋਂ ਆਪਣੇ ਪਿੰਡ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਬਾਪੂ ਜੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।
ਸੁਖਬੀਰ ਬਾਦਲ ਨੇ ਇਸ ਮੌਕੇ ਬਾਪੂ ਇੰਦਰ ਸਿੰਘ ਨੂੰ ਲੰਬੀ ਦੂਰੀ ਦੇ ਦੌੜਾਕ 110 ਸਾਲਾ ਦੌੜਾਕ ਫ਼ੌਜਾ ਸਿੰਘ ਦੀ ਤਰ੍ਹਾਂ ਦੱਸਿਆ ਹੈ, ਜਿਨ੍ਹਾਂ ਨੇ ਸਾਲ 2003 ਦੌਰਾਨ 92 ਸਾਲ ਦੀ ਉਮਰ 'ਚ 90 ਸਾਲ ਤੋਂ ਉੱਪਰ ਬਾਬਿਆਂ ਦੀ ਦੌੜ 'ਚ ਹਿੱਸਾ ਲਿਆ ਸੀ ਅਤੇ 5 ਘੰਟੇ, 40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ ਸੀ। ਫ਼ੌਜਾ ਸਿੰਘ ਦੀਆਂ ਮੈਰਾਥਨਜ਼ ਦੇ ਖੇਤਰ ’ਚ ਪ੍ਰਾਪਤੀਆਂ ਦੀ ਬਦੌਲਤ 13 ਨਵੰਬਰ 2003 ਨੂੰ ਅਮਰੀਕਾ ਦੇ ਗਰੁੱਪ ਨੈਸ਼ਨਲ ਐਥਨਿਕ ਕੋਲੇਸ਼ਨ ਨੇ ਉਨ੍ਹਾਂ ਨੂੰ ‘ਏਲਿਸ ਆਈਲੈਂਡ ਮੈਡਲ ਆਫ ਆਨਰ’ ਨਾਲ ਸਨਮਾਨਿਤ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ