ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ

11/24/2021 3:35:14 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਲ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਹਲਕਾ ਲੁਧਿਆਣਾ ਨਾਰਥ ਤੋਂ ਪਾਰਟੀ ਦੇ ਸੀਨੀਅਰ ਆਗੂ ਆਰ. ਡੀ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਆਰ. ਡੀ. ਸ਼ਰਮਾ ਲਗਾਤਾਰ ਤਿੰਨ ਵਾਰ ਲੁਧਿਆਣਾ ਕਾਰਪੋਰੇਸ਼ਨ ਵਿੱਚ ਕੌਂਸਲਰ ਰਹੇ ਹਨ ਅਤੇ ਪਿਛਲੀ ਕਾਰਪੋਰੇਸ਼ਨ ਵਿੱਚ ਉਹ ਡਿਪਟੀ ਮੇਅਰ ਦੇ ਅਹੁਦੇ 'ਤੇ ਵੀ ਰਹੇ ਹਨ।

ਇਹ ਵੀ ਪੜ੍ਹੋ : ਸਿਹਤ ਵਿਭਾਗ ਵੱਲੋਂ 'ਡੇਂਗੂ' ਸਬੰਧੀ ਛੋਟੇ ਹਸਪਤਾਲਾਂ ਤੇ ਪ੍ਰਾਈਵੇਟ ਲੈਬਾਰਟਰੀਆਂ ਨੂੰ ਖ਼ਾਸ਼ ਨਿਰਦੇਸ਼ ਜਾਰੀ

ਅੱਜ ਦੇ ਇਸ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 84 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਪੂਰੀ ਤਰ੍ਹਾਂ ਲਾਈ ਰੋਕ
ਕਿਸਾਨ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ
ਸੁਖਬੀਰ ਸਿੰਘ ਬਾਦਲ ਨੇ ਕਿਸਾਨ ਵਿੰਗ ਦੇ ਪ੍ਰਧਾਨ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕਿਸਾਨ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਵੀ ਐਲਾਨ ਕੀਤਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਜੁੜੇ ਕਿਸਾਨ ਆਗੂਆਂ ਨੂੰ ਪਾਰਟੀ ਦੇ ਜੱਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ. ਗੁਰਧਿਆਨ ਸਿੰਘ ਮਹਿਤਾ ਨੂੰ ਪ੍ਰਧਾਨ, ਜ਼ਿਲ੍ਹਾ ਅੰਮ੍ਰਿਤਸਰ, ਸਵਰਨ ਸਿੰਘ ਆਕਲੀਆ ਨੂੰ ਪ੍ਰਧਾਨ, ਜ਼ਿਲ੍ਹਾ ਬਠਿੰਡਾ ਅਤੇ ਸੁਰਜੀਤ ਸਿੰਘ ਗੜ੍ਹੀ ਨੂੰ ਕਿਸਾਨ ਵਿੰਗ ਦਾ ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਮੂਵਾਲੀਆ ਨੇ ਮੁੜ ਸੁਰਜੀਤ ਕੀਤੀ 'ਲੋਕ ਭਲਾਈ ਪਾਰਟੀ', ਚੋਣਾਂ ਨਾ ਲੜਨ ਦੀ ਆਖੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News