ਤਪਾ ਮੰਡੀ ਵਿਖੇ ਅਕਾਲੀ-ਬਸਪਾ ਗਠਜੋੜ ਦੀ ਰੈਲੀ 'ਚ ਪੁੱਜੇ ਸੁਖਬੀਰ ਬਾਦਲ, ਕੀਤੇ ਵੱਡੇ ਐਲਾਨ
Tuesday, Dec 07, 2021 - 03:40 PM (IST)
ਤਪਾ ਮੰਡੀ/ਸਹਿਣਾ (ਮੇਸ਼ੀ/ਧਰਮਿੰਦਰ) : ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ 2022 ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਲਗਾਤਾਰ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦੇ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਅਨਾਜ ਮੰਡੀ ਤਪਾ ਵਿਖੇ ਵਿਸ਼ੇਸ਼ ਤੌਰ 'ਤੇ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਤਪਾ ਪੁੱਜਣ 'ਤੇ ਨੌਜਵਾਨਾਂ ਨੇ ਆਪਣੇ ਮੋਟਰਸਾਈਕਲਾਂ ਦੇ ਕਾਫ਼ਲਿਆਂ ਰਾਹੀਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਇਸ ਪਾਰਟੀ ਦਾ ਜਿਊਣਾ-ਮਰਨਾ ਸਿਰਫ ਪੰਜਾਬ ਦੇ ਲੋਕਾਂ ਲਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ 'ਤੇ ਵੀ ਰਗੜੇ ਲਾਏ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਜਿੱਥੇ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨੂੰ ਬੇਵਕੂਫ ਬਣਾ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਵੀ ਪੰਜਾਬੀਆਂ ਨੂੰ ਸਿਰਫ ਲਾਅਰੇ ਲਾ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਉਹ ਲੋਕਾਂ ਨੂੰ ਇਹ ਸਹੂਲਤਾਂ ਦੇਣਗੇ-
ਇਹ ਵੀ ਪੜ੍ਹੋ : ਸਨਸਨੀਖੇਜ਼ : ਅਗਵਾ ਕੀਤੇ ਨੌਜਵਾਨ ਦੀ ਕੁੱਟਮਾਰ ਕਰਕੇ ਪਿਲਾਈ ਸ਼ਰਾਬ, ਅਰਧ ਨਗਨ ਹਾਲਤ 'ਚ ਟੋਲ ਪਲਾਜ਼ਾ 'ਤੇ ਸੁੱਟਿਆ
ਜਿੰਨੇ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਸਭ ਦੇ ਦੁਬਾਰਾ ਨੀਲੇ ਕਾਰਡ ਬਣਾਏ ਜਾਣਗੇ।
ਨੀਲੇ ਕਾਰਡ ਪਰਿਵਾਰਾਂ 'ਚ ਸ਼ਾਮਲ ਔਰਤਾਂ ਦੇ ਖਾਤੇ 'ਚ ਹਰ ਮਹੀਨੇ 2000 ਰੁਪਿਆ ਪਾਇਆ ਜਾਵੇਗਾ।
ਪਿਛਲੀ ਵਾਰੀ ਬਿਜਲੀ ਸਰਪਲੱਸ ਕੀਤੀ ਸੀ, ਇਸ ਵਾਰ ਸਸਤੀ ਕਰਾਂਗੇ ਅਤੇ ਪੰਜਾਬ ਦੇ ਹਰੇਕ ਵਰਗ ਨੂੰ ਪਹਿਲੇ 400 ਯੂਨਿਟ ਮੁਫ਼ਤ ਕੀਤੇ ਜਾਣਗੇ। ਇਸ ਤੋਂ ਬਾਅਦ ਹੀ ਬਿੱਲ ਆਵੇਗਾ।
ਜਿਹੜੇ ਗਰੀਬ ਪਰਿਵਾਰ ਨਿੱਜੀ ਹਸਪਤਾਲਾਂ 'ਚ ਆਪਣਾ ਇਲਾਜ ਨਹੀਂ ਕਰਵਾ ਸਕਦੇ, ਉਨ੍ਹਾਂ ਲਈ 10 ਲੱਖ ਰੁਪਏ ਦਾ ਮੈਡੀਕਲ ਇੰਸ਼ੋਰੈਂਸ ਕਰਵਾਇਆ ਜਾਵੇਗਾ।
ਪੰਜਾਬ ਦੇ ਵਿਦਿਆਰਥੀਆਂ ਲਈ 10 ਲੱਖ ਰੁਪਏ ਦੀ ਸਟੂਡੈਂਡ ਕਾਰਡ ਸਕੀਮ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਜ਼ਾਲਮ ਸਹੁਰਿਆਂ ਨੇ ਵਿਆਹੁਤਾ ਨੂੰ ਪੂਰੀ ਰਾਤ ਬੇਰਹਿਮੀ ਨਾਲ ਕੁੱਟਿਆ, ਸਵੇਰੇ ਮਾਪੇ ਪੁੱਜਣ 'ਤੇ ਕੀਤਾ ਹੈਰਾਨ ਕਰਦਾ ਕਾਰਾ
ਹਰ ਥਾਂ 25 ਹਜ਼ਾਰ ਦੀ ਆਬਾਦੀ ਪਿੱਛੇ ਇਕ ਸਰਕਾਰੀ ਸਕੂਲ ਹੋਵੇਗਾ।
ਪੰਜਾਬ ਦੇ ਕਾਲਜਾਂ 'ਚ 33 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ 'ਚ ਪੜ੍ਹੇ ਬੱਚਿਆਂ ਲਈ ਰਿਜ਼ਰਵ ਕੀਤੀਆਂ ਜਾਣਗੀਆਂ। ਇਨ੍ਹਾਂ ਵਿਦਿਆਰਥੀਆਂ ਦੀ ਫ਼ੀਸ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ।
ਪੰਜਾਬ ਦੇ ਸਾਰੇ ਦੁਕਾਨਦਾਰਾਂ ਲਈ 10 ਲੱਖ ਰੁਪਏ ਦੀ ਫਾਇਰ ਇੰਸ਼ੋਰੈਂਸ ਹੋਵੇਗੀ।
ਆਪਣਾ ਕੰਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਬਿਨਾ ਵਿਆਜ ਦੇ 5 ਲੱਖ ਰੁਪਏ ਦਾ ਲੋਨ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਭਾਰਤੀ ਅਰਥ ਵਿਵਸਥਾ 'ਚ ਆਇਆ ਜ਼ਬਰਦਸਤ ਉਛਾਲ, 19 ਇੰਡੀਕੇਟਰਸ 2019 ਦੇ ਮੁਕਾਬਲੇ ਮਜ਼ਬੂਤ
ਸੁਖਬੀਰ ਬਾਦਲ ਨੇ ਕਿਹਾ ਕਿ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨੂੰ ਧੋਖਾ ਦਿੱਤਾ, ਉੱਥੇ ਹੀ ਚੰਨੀ ਸਰਕਾਰ ਸਿਰਫ ਐਲਾਨ ਕਰਕੇ ਹੀ ਲੋਕਾਂ ਨਾਲ ਠੱਗੀ ਮਾਰੀ ਜਾ ਰਹੀ ਹੈ। ਆਮ ਆਦਮੀ ਪਾਰਟੀ 'ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਪੰਜਾਬ ਅੰਦਰ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਜਿਹੜੇ ਐਲਾਨ ਪੰਜਾਬ ਦੇ ਲੋਕਾਂ ਲਈ ਕੀਤੇ ਹਨ ਕਿ ਉਹ ਦਿੱਲੀ ਅੰਦਰ ਲਾਗੂ ਕੀਤੇ ਗਏ ਹਨ ਕਿ ਸਿਰਫ਼ ਇਕ ਚੋਣਾਂ ਦਾ ਸਟੰਟ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਦੀ ਕੁਰਸੀ ਦੇ ਸੁਫ਼ਨੇ ਦੇਖ ਰਿਹਾ ਹੈ, ਜੋ ਸੁਫ਼ਨੇ ਸਿਰਫ ਸੁਫ਼ਨਾ ਹੀ ਬਣ ਕੇ ਰਹਿ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ