ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਸੁਖਬੀਰ ਬਾਦਲ (ਤਸਵੀਰਾਂ)

Saturday, Dec 25, 2021 - 04:09 PM (IST)

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਸੁਖਬੀਰ ਬਾਦਲ (ਤਸਵੀਰਾਂ)

ਫਤਿਹਗੜ੍ਹ ਸਾਹਿਬ (ਜਗਦੇਵ) : ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਦੋਵੇਂ ਬੇਟੀਆਂ ਅਤੇ ਬੇਟਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਲੁਧਿਆਣਾ ਧਮਾਕਾ : ਬੰਬਰ ਗੱਗੀ ਦੇ ਗ੍ਰਿਫ਼ਤਾਰ ਸਾਥੀਆਂ ਨੇ ਉਗਲੇ ਵੱਡੇ ਰਾਜ਼, ਧਮਾਕੇ ਵਾਲੀ ਸਮੱਗਰੀ ਬਾਰੇ ਕੀਤਾ ਖ਼ੁਲਾਸਾ

PunjabKesari

ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਸ਼ਰਧਾ ਭਾਵਨਾ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਹਾਜ਼ਰੀ ਲਵਾਈ। ਸੁਖਬੀਰ ਬਾਦਲ ਨੇ ਗੁਰੂ ਚਰਨਾਂ 'ਚ ਸਾਰੀ ਕੌਮ ਅਤੇ ਪੰਜਾਬ ਦੀ ਚੜ੍ਹਦੀ ਕਲਾ ਦੇ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਵਰਕਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ ਦੇ ਖ਼ਾਲਿਸਤਾਨ ਨਾਲ ਜੁੜੇ ਤਾਰ, ਬੱਬਰ ਖ਼ਾਲਸਾ ਨੇ ਗੈਂਗਸਟਰ ਰਿੰਦਾ ਨਾਲ ਮਿਲ ਕੇ ਕੀਤਾ ਬਲਾਸਟ

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News