ਫਿਰਕੂ ਟਕਰਾਅ ਲਈ ਲੋਕਾਂ ਨੂੰ ਭੜਕਾਉਣ ਵਾਸਤੇ ਮੁਸਤਫ਼ਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਸੁਖਬੀਰ

Sunday, Jan 23, 2022 - 02:13 PM (IST)

ਮਾਲੇਰਕੋਟਲਾ (ਜ.ਬ.) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਮਾਲੇਰਕੋਟਲਾ ਵਿਚ ਆਪਣੇ ਭੜਕਾਊ ਬਿਆਨਾਂ ਨਾਲ ਫਿਰਕੂ ਟਕਰਾਅ ਪੈਦਾ ਕਰਕੇ ਲੋਰਾਂ ਨੂੰ ਭੜਕਾਉਣ ਲਈ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਥੇ ਮਾਲੇਰਕੋਟਲਾ ਵਿਚ ਪਾਰਟੀ ਦੇ ਉਮੀਦਵਾਰ ਨੁਸਰਤ ਇਕਰਾਮ ਖਾਨ ਦੇ ਹੱਕ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਤੁਰੰਤ ਨੋਟਿਸ ਲੈਣ ਤੇ ਮੁਸਤਫ਼ਾ ਨੁੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕਰਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਸੁਖਬੀਰ ਨੂੰ ਨਹੀਂ ਚਾਹੀਦੈ 'ਬਾਦਲ' ਦੇ ਨਾਂ ਦਾ ਸਹਾਰਾ

ਉਨ੍ਹਾਂ ਕਿਹਾ ਕਿ ਲੋਕਤੰਤਰੀ ਢਾਂਚੇ ਵਿਚ ਮਾਲੇਰਕੋਟਲਾ ਦੀ ਵਿਧਾਇਕ ਤੇ ਕਾਂਗਰਸ ਦੀ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਸਾਬਕਾ ਅਫ਼ਸਰ ਵਲੋਂ ਖ਼ਰਾਬ ਕੀਤੇ ਮਾਹੌਲ ਵਿਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨਾ ਬਹੁਤ ਜ਼ਰੂਰੀ ਹੈ। ਸੁਖਬੀਰ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਮੁਹੰਮਦ ਮੁਸਤਫ਼ਾ ਨੇ ਮਾਲੇਰਕੋਟਲਾ ਦਾ ਮਾਹੌਲ ਖ਼ਰਾਬ ਕੀਤਾ ਹੋਵੇ। ਉਸਨੇ ਅਕਾਲੀ ਵਰਕਰਾਂ ਖ਼ਿਲਾਫ਼ ਸੈਂਕੜੇ ਝੂਠੇ ਕੇਸ ਦਰਜ ਕੀਤੇ ਸਨ। ਉਸਨੇ ਗਰੀਬ ਤੇ ਕਮਜ਼ੋਰ ਲੋਕਾਂ ਨੂੰ ਕੁਚਲਿਆ ਤੇ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਪੈਦਾ ਕੀਤੀ ਸੀ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਨੂੰ ਪਤਾ ਹੈ ਕਿ ਅਜਿਹੇ ਵਿਅਕਤੀ ਨਾਲ ਕਿਵੇਂ ਨਜਿੱਠਣਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਅਲਰਟ ਦੌਰਾਨ ਵਾਰਦਾਤਾਂ ਦੀ ਹੈਟ੍ਰਿਕ : ਕਰਫ਼ਿਊ 'ਚ 3 ਦਿਨਾਂ ਅੰਦਰ 3 ਵੱਡੀਆਂ ਵਾਰਦਾਤਾਂ

ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਮੁਸਤਫ਼ਾ ਤੋਂ ਕਾਨੂੰਨ ਮੁਤਾਬਕ ਉਸਦੀਆਂ ਮਾੜੀਆਂ ਕਰਤੂਤਾਂ ਦਾ ਹਿਸਾਬ ਲਿਆ ਜਾਵੇਗਾ। ਬਾਦਲ ਜਿਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਤੇ ਸੀਨੀਅਰ ਆਗੂ ਮੁਹੰਮਦ ਓਵੈਸੀ ਵੀ ਸਨ, ਨੇ ਮਾਲੇਰਕੋਟਲਾ ਦੇ ਵਿਰਾਸਤੀ ਰੁਤਬੇ ਨੂੰ ਵਿਕਸਤ ਕਰ ਕੇ ਇਸਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਭਰੋਸਾ ਦੁਆਇਆ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ ਤੇ ਲੜਕੇ ਤੇ ਲੜਕੀਆਂ ਲਈ ਵੱਖੋ-ਵੱਖ ਕਾਲਜ ਖੋਲ੍ਹੇ ਜਾਣਗੇ ਅਤੇ ਮੁਸਲਿਮ ਤੇ ਇਸਾਈ ਭਾਈਚਾਰੇ ਲਈ ਕਬਰਿਸਤਾਨ ਬਣਾਏ ਜਾਣਗੇ।ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News