ਬਰਨਾਲਾ ਪੁੱਜੇ ਸੁਖਬੀਰ ਬਾਦਲ ਨੇ ਕੇਜਰੀਵਾਲ ''ਤੇ ਲਾਏ ਰਗੜੇ, ਕਹੀਆਂ ਇਹ ਗੱਲਾਂ
Sunday, Jan 30, 2022 - 02:09 PM (IST)
ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਵਿਖੇ ਅਕਾਲੀ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਦੇ ਹੱਕ 'ਚ ਪ੍ਰਚਾਰ ਕਰਨ ਲਈ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਬਹੁਤ ਪੁਰਾਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਨੂੰ ਬਚਾ ਸਕਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਬਹੁਤ ਪਾਰਟੀਆਂ ਚੋਣ ਮੈਦਾਨ 'ਚ ਹਨ ਪਰ ਇਹ ਦੇਖਣ ਦੀ ਲੋੜ ਹੈ ਕਿ ਪੰਜਾਬ ਲਈ ਕਿਹੜੀ ਪਾਰਟੀ ਆਵਾਜ਼ ਉਠਾਉਂਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਆਯੂਸ਼ਮਾਨ ਯੋਜਨਾ' ਤਹਿਤ ਮੁਫ਼ਤ ਇਲਾਜ ਹੋਇਆ ਬੰਦ, ਜਾਣੋ ਕੀ ਹੈ ਕਾਰਨ
ਸੁਖਬੀਰ ਬਾਦਲ ਨੇ ਵਿਰੋਧੀਆਂ 'ਤੇ ਵੀ ਨਿਸ਼ਾਨੇ ਸਾਧੇ। ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਵਿਅੰਗ ਕੱਸਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਇਨ੍ਹਾਂ ਨਾਲ ਦਿੱਲੀ 'ਚ ਧੂੰਆਂ ਆਉਂਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਕੋਈ ਲਗਾਅ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਨੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕਿਹਾ ਸੀ ਕਿ ਉਹ ਕੋਈ ਤਨਖ਼ਾਹ ਨਹੀਂ ਲੈਣਗੇ ਪਰ ਮੁੱਖ ਮੰਤਰੀ ਬਣਦੇ ਸਾਰ ਹੀ ਵਿਧਾਇਕਾਂ ਦੀਆਂ ਤਨਖ਼ਾਹਾਂ ਦੁੱਗਣੀਆਂ-ਤਿੱਗਣੀਆਂ ਕਰ ਦਿੱਤੀਆਂ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਖੂਬਸੂਰਤ 'ਸੁਖਨਾ ਝੀਲ' 'ਤੇ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ
ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਨੇ ਇੱਥੇ ਕਬਜ਼ਾ ਕਰ ਲਿਆ ਤਾਂ ਪੰਜਾਬ ਦੀ ਆਵਾਜ਼ ਚੁੱਕਣ ਵਾਲਾ ਕੋਈ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਨੇ ਹੀ ਪੰਜਾਬ ਦੇ ਲਈ ਹਮੇਸ਼ਾ ਲੜਾਈ ਲੜੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਜੋ ਕਹਿੰਦਾ ਹੈ, ਉਹ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਦੇ ਪਹਿਲੇ ਮਹੀਨੇ ਹੀ ਉਨ੍ਹਾਂ ਸਾਰੇ ਲੋਕਾਂ ਦੇ ਨੀਲੇ ਕਾਰਡ ਬਣਾਏ ਜਾਣਗੇ, ਜੋ ਕੱਟੇ ਗਏ ਸਨ। ਨੀਲਾ ਕਾਰਡ ਧਾਰਕ ਔਰਤਾਂ ਨੂੰ ਹਰ ਮਹੀਨੇ 2000 ਰੁਪਿਆ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੇ ਮਾਮੇ ਤੇ ਕਾਂਗਰਸ ਦੇ ਵੱਡੇ ਧੜੇ ਨੇ ਦਿਖਾਏ ਬਾਗੀ ਤੇਵਰ, ਲਿਆ ਇਹ ਫ਼ੈਸਲਾ
ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਦੇ ਹਰ ਘਰ ਦੇ ਪਹਿਲੇ 400 ਯੂਨਿਟ ਮੁਫ਼ਤ ਹੋਣਗੇ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਬਾਹਰ ਜਾ ਕੇ ਪੜ੍ਹਨਾ ਚਾਹੁੰਦੇ ਹਨ, ਉਨ੍ਹਾਂ ਲਈ 10 ਲੱਖ ਰੁਪਏ ਤੱਕ ਸਟੂਡੈਂਟ ਕਾਰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜ਼ੁਲਮ ਦੇ ਖ਼ਿਲਾਫ਼ ਲੜਨ ਵਾਲੀ ਪਾਰਟੀ ਹੈ ਅਤੇ ਸਾਰੀਆਂ ਵਿਕਾਸ ਦੀਆਂ ਗ੍ਰਾਂਟਾਂ ਉਦੋਂ ਹੀ ਆਈਆਂ, ਜਦੋਂ ਅਕਾਲੀ ਦਲ ਆਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ