ਸੁਖਬੀਰ ਬਾਦਲ ਨੇ ''ਆਮ ਆਦਮੀ ਪਾਰਟੀ'' ਨੂੰ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ

Thursday, Mar 10, 2022 - 03:50 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ 'ਚ ਜਿੱਤ ਵੱਲ ਵੱਧ ਰਹੀ ਆਮ ਆਦਮੀ ਪਾਰਟੀ ਅਤੇ ਧੂਰੀ ਸੀਟ ਜਿੱਤੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਸੀਂ ਪੂਰੇ ਦਿਲ  ਅਤੇ ਨਿਮਰਤਾ ਨਾਲ ਪੰਜਾਬੀਆਂ ਵੱਲੋਂ ਦਿੱਤੇ ਫ਼ਤਵੇ ਨੂੰ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਉਹ ਲੱਖਾਂ ਪੰਜਾਬੀਆਂ ਦੇ ਸ਼ੁਕਰਗੁਜ਼ਾਰ ਹਨ, ਜਿਨ੍ਹਾਂ ਨੇ ਸਾਡੇ 'ਤੇ ਭਰੋਸਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣ ਨਤੀਜੇ : ਧੂਰੀ ਤੋਂ ਭਗਵੰਤ ਮਾਨ ਵੱਡੇ ਮਾਰਜਨ ਨਾਲ ਜੇਤੂ, ਸਮਰਥਕਾਂ ਵੱਲੋਂ ਪਾਏ ਜਾ ਰਹੇ ਭੰਗੜੇ

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਸਾਨੂੰ ਜੋ ਭੂਮਿਕਾ ਸੌਂਪੀ ਹੈ, ਅਸੀਂ ਉਨ੍ਹਾਂ ਦੀ ਨਿਮਰਤਾ ਨਾਲ ਸੇਵਾ ਕਰਦੇ ਰਹਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਉਹ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੇ ਆਗੂ ਭਗਵੰਤ ਮਾਨ ਨੂੰ ਜਿੱਤ ਲਈ ਵਧਾਈ ਦਿੰਦੇ ਹਨ। ਸੁਖਬੀਰ ਨੇ ਕਿਹਾ ਕਿ ਉਹ ਇਸ ਸਫ਼ਲਤਾ ਲਈ ਉਨ੍ਹਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ਦੇ ਖ਼ਰੇ ਉਤਰਨਗੇ।
ਇਹ ਵੀ ਪੜ੍ਹੋ : 25 ਸਾਲਾਂ ਤੋਂ ਲੰਬੀ 'ਚ ਜਿੱਤਦੇ ਆ ਰਹੇ 'ਪ੍ਰਕਾਸ਼ ਸਿੰਘ ਬਾਦਲ' ਬੁਰੀ ਤਰ੍ਹਾਂ ਹਾਰੇ, 'ਆਪ' ਦੇ ਗੁਰਮੀਤ ਖੁੱਡੀਆਂ ਜੇਤੂ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News