ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ, ਮਾਨ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

05/04/2022 3:55:14 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਦੀ ਪ੍ਰੈੱਸ ਕਾਨਫਰੰਸ ਦਾ ਮੁੱਖ ਮੁੱਦਾ ਬੰਦੀ ਸਿੱਖਾਂ ਦੀ ਰਿਹਾਈ ਹੈ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਲੋਕਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਤਿਹਾਸ 'ਚ ਇਹ ਕਿਤੇ ਨਹੀਂ ਲਿਖਿਆ ਗਿਆ ਕਿ ਸਜ਼ਾ ਪੂਰੀ ਹੋ ਜਾਵੇ ਤਾਂ ਬੰਦੇ ਨੂੰ ਛੱਡਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਉਹ ਸਾਰੀਆਂ ਪੰਥਕ ਜੱਥੇਬੰਦੀਆਂ ਨੂੰ ਅਪੀਲ ਕਰਦੇ ਹਨ ਕਿ ਇਕੱਠੇ ਹੋ ਕੇ ਜੇਲ੍ਹਾਂ 'ਚ ਬੰਦ ਸਿੰਘਾਂ ਨੂੰ ਛੁਡਵਾਇਆ ਜਾਵੇ।

ਇਹ ਵੀ ਪੜ੍ਹੋ : UT ਪ੍ਰਸ਼ਾਸਨ ਨੇ ਵਾਪਸ ਲਏ 'ਨੋ ਵੈਕਸੀਨ, ਨੋ ਸਕੂਲ' ਦੇ ਹੁਕਮ, ਹੁਣ ਨਹੀਂ ਖ਼ਰਾਬ ਹੋਵੇਗੀ ਬੱਚਿਆਂ ਦੀ ਪੜ੍ਹਾਈ

ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਾਂ ਨੂੰ ਅਣਮਨੁੱਖੀ ਤਰੀਕੇ ਨਾਲ ਜੇਲ੍ਹਾਂ 'ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਕੌਮ ਦਾ ਅਹਿਮ ਮਸਲਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਪਿਛਲੀ ਕਾਂਗਰਸ ਦੀ ਸਰਕਾਰ ਦੌਰਾਨ ਸੀ. ਬੀ. ਆਈ. ਕੋਰਟ ਨੇ 4 ਪੁਲਸ ਅਫ਼ਸਰ, ਜਿਨ੍ਹਾਂ ਨੇ ਝੂਠੇ ਮੁਕਾਬਲੇ ਦੌਰਾਨ ਨੌਜਵਾਨ ਮਾਰੇ ਸੀ, ਉਨ੍ਹਾਂ ਨੂੰ ਉਮਰ ਕੈਦ ਦੇ ਦਿੱਤੀ ਅਤੇ ਕੈਪਟਨ ਸਰਕਾਰ ਨੇ ਉਨ੍ਹਾਂ ਨੂੰ ਇਕ ਸਾਲ ਦੇ ਅੰਦਰ ਹੀ ਪਹਿਲਾਂ ਹੀ ਜੇਲ੍ਹਾਂ 'ਚੋਂ ਛੁਡਵਾ ਦਿੱਤਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਤਾਂ ਪੈਰੋਲ ਵੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਦਾਲਤਾਂ ਨੇ ਉਮਰ ਕੈਦ ਦੀ ਸਜ਼ਾ ਦਿੱਤੀ, ਉਨ੍ਹਾਂ ਨੂੰ ਸਾਲ ਦੇ ਅੰਦਰ ਛੱਡ ਦਿੱਤਾ ਗਿਆ ਅਤੇ ਇਹ ਸਾਡੀ ਕੌਮ ਨਾਲ ਬੇ-ਇਨਸਾਫ਼ੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ 'ਕੈਪਟਨ' ਦਾ ਬਿਆਨ, ਭਾਜਪਾ ਬਾਰੇ ਆਖੀ ਇਹ ਗੱਲ

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਬੇਨਤੀ ਕਰਦੇ ਹਨ ਕਿ ਉਹ ਇਸ ਮਸਲੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ, ਇਸ ਲਈ ਪਟਿਆਲਾ 'ਚ ਜੋ ਘਟਨਾ ਹੋਈ, ਉਸ ਦੇ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 4 ਦਿਨ ਪਹਿਲਾਂ ਮੁੱਖ ਮੰਤਰੀ ਨੂੰ ਪੰਜਾਬ ਪੁਲਸ ਨੇ ਪਟਿਆਲਾ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ ਸੀ ਕਿ ਅਜਿਹਾ ਕੁੱਝ ਹੋ ਸਕਦਾ ਹੈ ਪਰ ਫਿਰ ਵੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਸਭ ਕੁੱਝ ਹੋ ਜਾਂਦਾ ਹੈ ਤਾਂ ਫਿਰ ਭਾਜਪਾ ਅਤੇ ਅਕਾਲੀ ਦਲ ਦਾ ਨਾਂ ਲਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਕੁੱਝ ਰਾਹਤ, ਬਿਜਲੀ ਕੱਟਾਂ ਤੋਂ ਵੀ ਮਿਲ ਸਕਦੀ ਹੈ ਨਿਜਾਤ

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਪਰ ਇਸ ਦਾ ਮੁੱਖ ਮੰਤਰੀ ਜੇਕਰ ਗੈਰ ਜ਼ਿੰਮੇਵਾਰ ਹੋਵੇਗਾ ਤਾਂ ਫਿਰ ਸਭ ਕੁੱਝ ਗਲਤ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਲਾਅ ਐਂਡ ਆਰਡਰ ਕੰਟਰੋਲ 'ਚ ਰਹੇ। ਉਨ੍ਹਾਂ ਕਿਹਾ ਕਿ ਪਟਿਆਲਾ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News