ਸੁਖਬੀਰ ਬਾਦਲ ਦੀ SIT ਸਾਹਮਣੇ ਪੇਸ਼ੀ ਅੱਜ, ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਕੀਤੀ ਜਾਵੇਗੀ ਪੁੱਛਗਿੱਛ

08/30/2022 9:34:15 AM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਮੰਗਲਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਅੱਗੇ ਪੇਸ਼ੀ ਹੋਵੇਗੀ। ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਕੋਟਕਪੂਰਾ ਗੋਲੀਕਾਂਡ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਸੰਮਨ 'ਚ ਕਿਹਾ ਗਿਆ ਸੀ ਕਿ 30 ਅਗਸਤ ਸਵੇਰੇ 10.30 ਵਜੇ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਸ ਆਫ਼ਿਸਰਜ਼ ਇੰਸਟੀਚਿਊਟ 'ਚ ਐੱਸ. ਆਈ. ਟੀ. ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਮਾਈਨਿੰਗ 'ਤੇ ਹਾਈਕੋਰਟ ਨੇ ਲਾਈ ਰੋਕ

ਇਹ ਵੀ ਦੱਸ ਦੇਈਏ ਕਿ ਸਾਲ 2015 'ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ 'ਤੇ ਕਿਸ ਨੇ ਪੁਲਸ ਫਾਇਰਿੰਗ ਦੇ ਹੁਕਮ ਜਾਰੀ ਦਿੱਤੇ ਸਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਫਿਰ ਛਿੜਿਆ ਨਵਾਂ ਕਲੇਸ਼, ਸੁਖਪਾਲ ਖਹਿਰਾ ਨੂੰ ਜਾਰੀ ਕੀਤਾ ਗਿਆ ਨੋਟਿਸ

ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ 'ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News