SIT ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਖ਼ਤਮ, ਮੀਡੀਆ ਨੂੰ ਬਿਆਨ ਦਿੰਦਿਆਂ ਆਖੀ ਇਹ ਗੱਲ
Tuesday, Sep 06, 2022 - 03:31 PM (IST)
ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਅੱਜ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਦਾ ਭਟਕਾਉਣ ਲਈ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਐੱਸ. ਆਈ. ਟੀ. ਨੇ ਉਨ੍ਹਾਂ ਕੋਲੋਂ ਕਰੀਬ 3 ਘੰਟੇ ਪੁੱਛਗਿੱਛ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜਾਂਚ 'ਚ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ 'ਤੇ ਸਿਆਸਤ ਹੋ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਦੇ ਦੋਸ਼ੀ ਫੜ੍ਹੇ ਜਾਣੇ ਚਾਹੀਦੇ ਹਨ ਤਾਂ ਕਿ ਇਸ ਮਾਮਲੇ ਸਬੰਧੀ ਸਿਆਸਤ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਕਾਰ 'ਚ ਬੈਠੇ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ
ਦੱਸ ਦੇਈਏ ਕਿ ਸਾਲ 2015 'ਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ 'ਤੇ ਕਿਸ ਨੇ ਪੁਲਸ ਫਾਇਰਿੰਗ ਦੇ ਹੁਕਮ ਜਾਰੀ ਦਿੱਤੇ ਸਨ। ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ 'ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ