ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਬਾਦਲ

Wednesday, Sep 14, 2022 - 11:16 AM (IST)

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਅੱਗੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੇਸ਼ ਹੋਏ ਸਨ। ਇਸ ਦੌਰਾਨ ਉਨ੍ਹਾਂ ਕੋਲੋਂ 3 ਘੰਟੇ ਪੁੱਛਗਿੱਛ ਕੀਤੀ ਗਈ ਸੀ।

ਇਹ ਵੀ ਪੜ੍ਹੋ : ਮੰਤਰੀ ਦੀ ਵਾਇਰਲ ਆਡੀਓ ਮਾਮਲੇ ਨੇ ਫੜ੍ਹਿਆ ਤੂਲ, CM ਮਾਨ ਦੇ ਆਉਣ ਤੋਂ ਪਹਿਲਾਂ ਮੰਤਰੀ ਕਰਨਗੇ ਇਹ ਕੰਮ (ਵੀਡੀਓ)

ਦੱਸਣਯੋਗ ਹੈ ਕਿ ਸਾਲ 2015 'ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ 'ਤੇ ਕਿਸ ਨੇ ਪੁਲਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਲੰਪੀ ਸਕਿਨ' ਰੋਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਖ਼ਾਸ ਅਪੀਲ ਕਰੇਗਾ ਪੰਜਾਬ

ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲ਼ਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ 'ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News