SIT ਅੱਗੇ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਬਿਆਨ, 'ਜਾਂਚ ਟੀਮ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾਈ'

Thursday, Oct 13, 2022 - 03:02 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਚੰਡੀਗੜ੍ਹ ਵਿਖੇ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਅੱਗੇ ਪੇਸ਼ ਹੋਏ। ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਥ ਅਤੇ ਪੰਜਾਬ ਨਾਲ ਜੁੜਿਆ ਮਸਲਾ ਹੈ। ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਸੁਖਬੀਰ ਨੇ ਕਿਹਾ ਕਿ ਉਹ ਪਹਿਲਾਂ ਵੀ ਜਾਂਚ ਟੀਮ ਨੂੰ ਸਹਿਯੋਗ ਦਿੰਦੇ ਰਹੇ ਹਨ ਅਤੇ ਅੱਗੇ ਤੋਂ ਵੀ ਸਹਿਯੋਗ ਦੇਣ ਲਈ ਵਚਨਬੱਧ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਖ਼ਪਤਕਾਰਾਂ ਨੂੰ ਝਟਕਾ, ਸਰਕਾਰ ਨੇ ਬਿਜਲੀ ਦਰਾਂ 'ਚ ਕੀਤਾ ਵਾਧਾ

ਸੁਖਬੀਰ ਬਾਦਲ ਨੇ ਕਿਹਾ ਕਿ ਜਾਂਚ ਟੀਮ ਨੇ ਜੋ ਜਾਣਕਾਰੀ ਉਨ੍ਹਾਂ ਕੋਲੋਂ ਮੰਗੀ ਸੀ, ਉਹ ਪੂਰੀ ਤਰ੍ਹਾਂ ਟੀਮ ਨੂੰ ਮੁਹੱਈਆ ਕਰਵਾ ਕੇ ਆਏ ਹਨ। ਸੁਖਬੀਰ ਨੇ ਕਿਹਾ ਕਿ ਜੇਕਰ ਜਾਂਚ ਟੀਮ ਨੂੰ ਫਿਰ ਲੋੜ ਪਈ ਤਾਂ ਉਹ ਮੁੜ ਹਾਜ਼ਰ ਹੋ ਜਾਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਮਿਲੀ ਪਹਿਲੀ 'ਵੰਦੇ ਭਾਰਤ ਟਰੇਨ', ਊਨਾ-ਦਿੱਲੀ ਦਾ ਸਫ਼ਰ ਕਰਨ ਵਾਲਿਆਂ ਨੂੰ ਮਿਲੇਗਾ ਵੱਡਾ ਫ਼ਾਇਦਾ

ਉਨ੍ਹਾਂ ਕਿਹਾ ਕਿ ਮੇਰੀ ਇੱਕੋ ਬੇਨਤੀ ਹੈ ਕਿ ਇਸ ਮਸਲੇ ਨੂੰ ਲਟਕਾਇਆ ਨਾ ਜਾਵੇ ਅਤੇ ਛੇਤੀ ਤੋਂ ਛੇਤੀ ਇਨਸਾਫ਼ ਕੀਤਾ ਜਾਵੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਵੀ ਸਿੱਟ ਨੇ ਬੀਤੇ ਦਿਨ ਪੁੱਛਗਿੱਛ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News