ਸੁਖਬੀਰ ਵੱਲੋਂ ਇੰਦਰਾ ਗਾਂਧੀ ਦੇ ਕਾਤਲ ਦੇ ਘਰ ਫੇਰੀ ਦਾ ਮੁੱਦਾ ਗਰਮਾਇਆ, 'ਆਪ' ਨੇ ਲਿਆ ਨਿਸ਼ਾਨੇ 'ਤੇ

Tuesday, Jan 03, 2023 - 02:12 PM (IST)

ਸੁਖਬੀਰ ਵੱਲੋਂ ਇੰਦਰਾ ਗਾਂਧੀ ਦੇ ਕਾਤਲ ਦੇ ਘਰ ਫੇਰੀ ਦਾ ਮੁੱਦਾ ਗਰਮਾਇਆ, 'ਆਪ' ਨੇ ਲਿਆ ਨਿਸ਼ਾਨੇ 'ਤੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਘਰ ਜਾਣ ਦਾ ਮੁੱਦਾ ਗਰਮਾ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਉਹ ਸਿਆਸੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਕੁੱਝ ਆਗੂਆਂ ਦਾ ਕਹਿਣਾ ਹੈ ਕਿ ਜੂਨੀਅਰ ਬਾਦਲ ਅਜਿਹਾ ਕਰਕੇ ਕੱਟੜਪੰਥੀਆਂ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪਾਰਟੀ ਨੂੰ ਕੁੱਝ ਮਜ਼ਬੂਤੀ ਮਿਲ ਸਕੇ ਅਤੇ ਆਮ ਆਦਮੀ ਪਾਰਟੀ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕੇ। ਸਿਆਸੀ ਆਗੂਆਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਪਹਿਲਾਂ ਹੀ ਆਪਣੀ ਪਾਰਟੀ 'ਚ ਬਹੁਤ ਸਾਰੇ ਹਿੰਦੂ ਆਗੂਆਂ ਨੂੰ ਟਿਕਟ ਦੇ ਕੇ ਇਹ ਦਾਅਵਾ ਕਰ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਇਕ ਧਰਮ ਨਿਰਪੱਖ ਪਾਰਟੀ ਹੈ। ਹੁਣ ਉਹ ਆਪਣੀ ਪਾਰਟੀ 'ਚ ਸੁਧਾਰ ਕਰਨ 'ਚ ਲੱਗੇ ਹੋਏ ਹਨ ਤਾਂ ਜੋ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ।

ਇਹ ਵੀ ਪੜ੍ਹੋ : ਅਟਾਰੀ ਬਾਰਡਰ 'ਤੇ ਪਰੇਡ ਦੇਖਣ ਵਾਲਿਆਂ ਲਈ ਅਹਿਮ ਖ਼ਬਰ, BSF ਨੇ ਸ਼ੁਰੂ ਕੀਤੀ ਆਨਲਾਈਨ ਬੁਕਿੰਗ

ਇਸ ਸਮੇਂ ਪੰਜਾਬ 'ਚ 117 ਵਿਧਾਨ ਸਭਾ ਸੀਟਾਂ 'ਤੇ ਪਾਰਟੀ ਦੇ ਸਿਰਫ 3 ਮੌਜੂਦਾ ਵਿਧਾਇਕ ਹਨ। ਇਸ ਬਾਰੇ ਬੋਲਦਿਆਂ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਜਦੋਂ ਸੁਖਬੀਰ ਬਾਦਲ ਦੀ ਪਾਰਟੀ ਬਹੁਤ ਕਮਜ਼ੋਰ ਪੈ ਗਈ ਹੈ ਤਾਂ ਉਹ ਇਹ ਸਭ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਸੁਖਬੀਰ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਸਤਵੰਤ ਸਿੰਘ ਵਰਗੇ ਲੋਕਾਂ ਬਾਰੇ ਸੋਚਣਾ ਸ਼ੁਰੂ ਕਰ ਦਿੰਦੇ ਹਨ।

ਇਹ ਵੀ ਪੜ੍ਹੋ : ਪਤੀ ਦੇ ਇਸ਼ਕ-ਮੁਸ਼ਕ ਦੇ ਚੱਕਰਾਂ ਨੇ ਟੋਟੇ-ਟੋਟੇ ਕੀਤਾ ਵਿਆਹੁਤਾ ਦਾ ਦਿਲ, ਪੁਲ ਤੋਂ ਛਾਲ ਮਾਰਨ ਦੌੜੀ ਤਾਂ... (ਤਸਵੀਰਾਂ)

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸਿਰਫ ਲੋਕਾਂ ਦੀ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮਾਲਵਿੰਦਰ ਕੰਗ ਨੇ ਸਵਾਲ ਕੀਤਾ ਕਿ ਆਖ਼ਰ 25 ਸਾਲਾਂ ਬਾਅਦ ਸੁਖਬੀਰ ਬਾਦਲ ਸਤਵੰਤ ਸਿੰਘ ਦੇ ਘਰ ਕਿਉਂ ਗਏ ਅਤੇ ਜਦੋਂ ਉਹ ਉਪ ਮੁੱਖ ਮੰਤਰੀ ਸਨ, ਉਸ ਸਮੇਂ ਉਸ ਦੇ ਘਰ ਕਿਉਂ ਨਹੀਂ ਗਏ। ਇਸ ਬਾਰੇ ਗੱਲ ਕਰਦਿਆਂ ਅਕਾਲੀ ਦਲ ਦੇ ਇਕ ਆਗੂ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਸਤਵੰਤ ਸਿੰਘ ਦੇ ਘਰ ਜਾਣਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਤਵੰਤ ਸਿੰਘ ਦੇ ਪਰਿਵਾਰਿਕ ਮੈਂਬਰ ਅਕਾਲੀ ਦਲ ਨਾਲ ਜੁੜੇ ਹੋਏ ਹਨ ਤਾਂ ਪਾਰਟੀ ਪ੍ਰਧਾਨ ਉਨ੍ਹਾਂ ਕੋਲ ਕਿਉਂ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਬਿਨਾਂ ਕਾਰਨ ਸਿਆਸੀ ਆਗੂਆਂ ਵੱਲੋਂ ਮੁੱਦਾ ਬਣਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News