ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਸੁਖਬੀਰ ਤੇ ਹੋਰਨਾਂ ਨੂੰ ਰਾਹਤ ਜਾਰੀ ਰਹੇਗੀ

05/31/2023 1:41:45 PM

ਚੰਡੀਗੜ੍ਹ (ਹਾਂਡਾ) : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ’ਤੇ ਪਾਰਟੀ ਦੇ 2 ਹੋਰ ਆਗੂਆਂ ਜ਼ਰੀਏ ਬਿਆਸ ਦਰਿਆ ਕੋਲ ਨਾਜਾਇਜ਼ ਮਾਈਨਿੰਗ ਦਾ ਦੋਸ਼ ਲਗਾਏ ਜਾਣ ਅਤੇ ਉੱਥੇ ਜਾ ਕੇ ਨਾਜਾਇਜ਼ ਤਰੀਕੇ ਨਾਲ ਛਾਪਾ ਮਾਰਨ ਤੋਂ ਇਕ ਦਿਨ ਬਾਅਦ ਅੰਮ੍ਰਿਤਸਰ ਪੁਲਸ ਨੇ ਥਾਣਾ ਬਿਆਸ ਵਿਚ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਸੀ। ਇਸ ਨੂੰ ਮੁਅੱਤਲ ਕਰਨ ਦੀ ਮੰਗ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਸੀ।

ਇਸ ’ਤੇ ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਸਰਕਾਰ ਵਲੋਂ ਨੋਟਿਸ ਦਾ ਜਵਾਬ ਦਾਖ਼ਲ ਕਰਨ ਲਈ ਕੁੱਝ ਹੋਰ ਸਮਾਂ ਮੰਗਿਆ ਗਿਆ, ਜਿਸ ਤੋਂ ਬਾਅਦ ਸੁਣਵਾਈ 7 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ। ਇਸ ਤਰ੍ਹਾਂ ਸੁਖਬੀਰ ਬਾਦਲ, ਵਿਰਸਾ ਸਿੰਘ ਵਲਟੋਹਾ ਅਤੇ ਅਮਰਪਾਲ ਸਿੰਘ ਬੋਨੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਅਗਲੀ ਸੁਣਵਾਈ ਤੱਕ ਜਾਰੀ ਰਹੇਗੀ।
 


Babita

Content Editor

Related News