ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ’ਤੇ ਫ਼ੈਸਲਾ ਸੁਰੱਖਿਅਤ

Wednesday, Aug 23, 2023 - 11:13 AM (IST)

ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ’ਤੇ ਫ਼ੈਸਲਾ ਸੁਰੱਖਿਅਤ

ਚੰਡੀਗੜ੍ਹ (ਹਾਂਡਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੋਂ ਬਾਅਦ ਭੜਕੀ ਭੀੜ ’ਤੇ ਕੋਟਕਪੂਰਾ 'ਚ ਹੋਈ ਪੁਲਸ ਫਾਇਰਿੰਗ ਮਾਮਲੇ 'ਚ ਮੁਲਜ਼ਮ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਮੰਗ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਸ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਫ਼ੈਸਲਾ ਆਉਣ ਤੱਕ ਹਾਈਕੋਰਟ ਵਲੋਂ ਉਕਤ ਮਾਮਲੇ 'ਚ ਮਿਲੀ ਰਾਹਤਾਂ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਬਦਲਣ ਜਾ ਰਿਹਾ ਹੈ ਮੌਸਮ, ਅਗਲੇ 5 ਦਿਨਾਂ ਤਕ ਜਾਰੀ ਹੋਇਆ ਅਲਰਟ

ਇਸ ਤੋਂ ਪਹਿਲਾਂ ਇਸ ਮਾਮਲੇ 'ਚ ਐੱਸ. ਐੱਸ. ਪੀ. ਫਰੀਦਕੋਟ ਵਲੋਂ ਸਟੇਟਸ ਰਿਪੋਰਟ ਦਿੱਤੀ ਗਈ ਸੀ। ਸੁਖਬੀਰ ਬਾਦਲ ਵਲੋਂ ਪੇਸ਼ ਹੋਏ ਵਕੀਲਾਂ ਨੇ 8 ਅਗਸਤ ਨੂੰ ਜਵਾਬ ਦਾਖ਼ਲ ਕੀਤਾ ਸੀ, ਜਿਸ ਤੋ ਬਾਅਦ ਦੋਵਾਂ ਧਿਰਾਂ ਨਾਲ ਬਹਿਸ ਕੀਤੀ ਗਈ ਅਤੇ ਮੰਗਲਵਾਰ ਨੂੰ ਬਹਿਸ ਪੂਰੀ ਹੋਣ ਤੋਂ ਬਾਅਦ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਪਿਛਲੀ ਸੁਣਵਾਈ ’ਤੇ ਪਟੀਸ਼ਨਰ ਧਿਰ ਨੇ ਕੋਰਟ 'ਚ ਕਿਹਾ ਸੀ ਕਿ ਸੁਖਬੀਰ ਬਾਦਲ ਨੂੰ ਸਿਆਸੀ ਰੰਜਿਸ਼ ਦੇ ਚਲਦੇ ਇਸ ਮਾਮਲੇ 'ਚ ਫਸਾਇਆ ਗਿਆ ਹੈ, ਜਦੋਂ ਕਿ ਉਨ੍ਹਾਂ ਦੀ ਇਸ 'ਚ ਕੋਈ ਭੂਮਿਕਾ ਨਹੀਂ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਦਰਯਾਨ-3 ਮਿਸ਼ਨ ਦੀ ਲਾਈਵ ਕਵਰੇਜ ਦਿਖਾਉਣ ਲਈ ਸ਼ਾਮ ਦੇ ਸਮੇਂ ਖੁੱਲ੍ਹਣਗੇ ਸਕੂਲ

ਕੋਰਟ ਨੂੰ ਦੱਸਿਆ ਗਿਆ ਸੀ ਕਿ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪੇਸ਼ ਕੀਤੀ ਗਈ ਐੱਸ. ਆਈ. ਟੀ. ਦੀ ਰਿਪੋਰਟ ਹਾਈਕੋਰਟ ਖਾਰਜ ਕਰ ਚੁੱਕੀ ਹੈ, ਜਿਸ ਤੋਂ ਬਾਅਦ ਬਣੀ ਨਵੀਂ ਐੱਸ. ਆਈ. ਟੀ. ਨੇ ਪਟੀਸ਼ਨਰ ਨੂੰ ਮੁਲਜ਼ਮ ਬਣਾਇਆ ਸੀ ਜੋ ਕਿ ਆਧਾਰਹੀਣ ਹੈ। ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਬਣਾਏ ਗਏ ਉਸ ਸਮੇਂ ਦੇ ਪੁਲਸ ਪ੍ਰਮੁੱਖ ਸੁਮੇਧ ਸਿੰਘ ਸੈਣੀ ਨੂੰ ਵੀ ਇਸ ਮਾਮਲੇ 'ਚ ਮੁਲਜ਼ਮ ਬਣਾਇਆ ਗਿਆ ਸੀ, ਜਿਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲੀ ਹੋਈ ਹੈ। ਸੁਮੇਧ ਸੈਣੀ ਦੀ ਵੀ ਅਗਾਊਂ ਜ਼ਮਾਨਤ ਰਾਖਵਂ ਰੱਖੇ ਗਏ ਫ਼ੈਸਲੇ ’ਤੇ ਨਿਰਭਰ ਕਰੇਗੀ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8
 


author

Babita

Content Editor

Related News