ਐੱਸ. ਵਾਈ. ਐੱਲ. ਵਿਵਾਦ ਕਾਂਗਰਸ ਦੀ ਦੇਣ : ਸੁਖਬੀਰ ਬਾਦਲ (ਵੀਡੀਓ)
Saturday, Feb 25, 2017 - 03:52 PM (IST)
ਅੰਮ੍ਰਿਤਸਰ : ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਮਾਮਲੇ ''ਤੇ ਕਾਂਗਰਸ ਨੂੰ ਇਕ ਵਾਰ ਫਿਰ ਨਿਸ਼ਾਨੇ ''ਤੇ ਲਿਆ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਐੱਸ. ਵਾਈ. ਐੱਲ. ਵਿਵਾਦ ਕਾਂਗਰਸ ਦੀ ਦੇਣ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹੀ ਐੱਸ. ਵਾਈ. ਐੱਲ. ਦੀ ਜਨਮਦਾਤਾ ਹੈ, ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਤੀਜੀ ਵਾਰ ਹਾਰਨਗੇ। ਕੈਪਟਨ ਦੇ ਬਿਆਨ ''ਤੇ ਪਲਟਵਾਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਇਨੈਲੋ ਨਾਲ ਕੋਈ ਗਠਜੋੜ ਨਹੀਂ ਹੈ ਅਤੇ ਇਹ ਸਿਰਫ ਕਾਂਗਰਸ ਵਲੋਂ ਅਕਾਲੀ ਦਲ ''ਤੇ ਦੋਸ਼ ਲਾਇਆ ਜਾ ਰਿਹਾ ਹੈ, ਜੋ ਕਿ ਬਿਲਕੁਲ ਬੇ-ਬੁਨਿਆਦ ਹੈ। ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸੁਖਬੀਰ ਬਾਦਲ ਨੇ ਦਿੱਲੀ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਅਕਾਲੀ ਦਲ ਹੀ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਹਰਸਿਮਰਤ ਬਾਦਲ ਨੇ ਬੋਲਦਿਆਂ ਕਿਹਾ ਕਿ ਦਿੱਲੀ ਦੇ ਲੋਕ ਸਹੀ ਉਮੀਦਵਾਰ ਨੂੰ ਹੀ ਵੋਟ ਪਾਉਣ।
