ਸੁਖਬੀਰ ਬਾਦਲ ਦਾ ‘ਆਪ’ ’ਤੇ ਤੰਜ, ਕਿਹਾ-ਪੰਜਾਬ ਦੇ ਸਾਰੇ ਠੱਗ ਇਸ ਪਾਰਟੀ ’ਚ ਇਕੱਠੇ

Monday, Feb 07, 2022 - 03:34 PM (IST)

ਫਤਹਿਗੜ੍ਹ ਸਾਹਿਬ (ਬਿਊਰੋ) - ਹਲਕਾ ਬੱਸੀ ਪਠਾਣਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ਼ਿਵ ਕਲਿਆਣ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਅਕਾਲੀ ਦਲ ਵਲੋਂ ਬੱਸੀ ਪਠਾਣਾ ’ਚ ਰੈਲੀ ਕੀਤੀ ਗਈ, ਜਿਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੌਜੂਦ ਹੋਏ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਨੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਮੁੜ ਲਪੇਟੇ ’ਚ ਲਿਆ। ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਸਿਰਫ਼ ਨਾਂ ਦੀ ਪਾਰਟੀ ਹੈ। ਇਸ ਪਾਰਟੀ ’ਚ ਸਾਰੇ ਠੱਗ ਇਕੱਠੇ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸਦੇ ਹੋਏ ਸੁਖਬੀਰ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਤੋਂ ਇਕ ਮੌਕੇ ਮੰਗਣ ਲਈ ਵੱਖ-ਵੱਖ ਥਾਵਾਂ ’ਤੇ ਪੋਸਟਰ ਲੱਗਾ ਰਿਹਾ ਹੈ। ਪਿਛਲੇ ਪੰਜ ਸਾਲਾ ’ਚ ਕੇਜਰੀਵਾਲ ਇਕ ਵਾਰ ਵੀ ਪੰਜਾਬ ’ਚ ਨਹੀਂ ਆਇਆ। ਕੋਰੋਨਾ ਦੇ ਕਹਿਰ ਦੌਰਾਨ ਜਦੋਂ ਪੰਜਾਬ ਦੇ ਲੋਕ ਮੁਸ਼ਕਲ ’ਚ ਸਨ, ਉਦੋਂ ਕੇਜਰੀਵਾਲ ਪੰਜਾਬ ਦੇ ਲੋਕਾਂ ਦੀ ਮਦਦ ਲਈ ਕਦੇ ਅੱਗੇ ਨਹੀਂ ਆਇਆ।  

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਨੂੰ ਲੁੱਟਣਾ ਹੀ ਆਉਂਦਾ ਹੈ, ਕੋਈ ਕੰਮ ਕਰਨਾ ਨਹੀਂ ਆਉਂਦਾ। ਈ.ਡੀ ਵਲੋਂ ਮਾਰੀ ਗਈ ਰੇਡ ’ਤੇ ਬੋਲਦੇ ਹੋਏ ਸੁਖਬੀਰ ਨੇ ਕਿਹਾ ਕਿ ਚੰਨੀ ਅਜੇ 3 ਮਹੀਨੇ ਲਈ ਮੁੱਖ ਮੰਤਰੀ ਬਣਿਆ ਅਤੇ ਇਸ ਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਮਿਲੇ ਹਨ। ਰੇਡ ਦਾ ਪੱਤਾ ਲੱਗਣ ’ਤੇ ਚੰਨੀ ਨੇ ਚੰਡੀਗੜ੍ਹ ਦੀ ਸਰਕਾਰੀ ਕੋਠੀ ’ਚ ਪੈਸਿਆਂ ਦੇ ਬੈਗ ਭਰ-ਭਰ ਕੇ ਭੇਜ ਦਿੱਤੇ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ, CM ਚੰਨੀ ਤੇ ਜਾਖੜ ਦੀ ਤਾਰੀਫ਼ ਕਰ ਬੋਲੇ ਰਾਹੁਲ ਗਾਂਧੀ, ਕਿਹਾ-ਇਹ ਹਨ ‘ਕਾਂਗਰਸ ਦੇ ਹੀਰੇ’

ਸੁਖਬੀਰ ਨੇ ਕਿਹਾ ਕਿ ਚੰਗੀ ਅਤੇ ਮਾੜੀ ਸਰਕਾਰ ’ਚ ਜ਼ਮੀਨ ਆਸਮਾਨ ਦਾ ਫ਼ਰਕ ਹੁੰਦਾ ਹੈ। ਮਾੜੀ ਸਰਕਾਰ ਆਉਣ ਨਾਲ ਲੋਕਾਂ ਦੀ ਜ਼ਿੰਦਗੀ ਦੇ 5 ਸਾਲ ਬਰਬਾਦ ਹੋ ਜਾਂਦੇ ਹਨ। ਕਾਂਗਰਸ ਨੇ ਕੋਈ ਕੰਮ ਨਹੀਂ ਕੀਤਾ, ਸਗੋਂ ਜੋ ਕੰਮ ਅਤੇ ਸਹੂਲਤਾਵਾਂ ਅਸੀਂ ਸ਼ੁਰੂ ਕੀਤੀਆਂ ਸਨ, ਉਹ ਬੰਦ ਕਰਵਾ ਦਿੱਤੀਆਂ। ਗ਼ਰੀਬ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਵਾਂ ਬੰਦ ਕਰ ਦਿੱਤੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸ਼ਗਨ ਸਕੀਮ, ਸਕਾਲਰਸ਼ਿਪ, ਸਾਇਕਲ ਸਕੀਮ, ਸੇਵਾ ਕੇਂਦਰ, ਨੌਜਵਾਨਾਂ ਨੂੰ ਦਿੱਤਾ ਜਾਣ ਵਾਲਾ ਖੇਡਾਂ ਦਾ ਸਾਮਾਨ ਵੀ ਬੰਦ ਕਰਵਾ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


rajwinder kaur

Content Editor

Related News