ਸੁਖਬੀਰ ਦੀ ਕੇਜਰੀਵਾਲ ਸਰਕਾਰ ਨੂੰ ਸਲਾਹ! (ਵੀਡੀਓ)

06/29/2016 7:11:46 PM

ਮੋਗਾ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁਲਾਜ਼ਮਾਂ ਦੀ ਤਨਖਾਹ ਪੰਜਾਬ ਦੇ ਬਰਾਬਰ ਕਰਨ ਦੀ ਸਲਾਹ ਦਿੱਤੀ ਹੈ। ਸੁਖਬੀਰ ਮੋਗਾ ਵਿਖੇ ਸੰਗਤ ਦਰਸ਼ਨ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇੰਨਾ ਹੀ ਨਹੀਂ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੂਰੇ ਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨਾਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਜ਼ਿਆਦਾ ਹਨ। ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਆਰਥਿਕ ਪੱਧਰ ''ਤੇ ਕਈ ਸੂਬਿਆਂ ਤੋਂ ਉਪਰ ਹੈ।

Gurminder Singh

This news is Content Editor Gurminder Singh